ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਾਜ਼ਿਲਕਾ: ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ 169 ਮੁਕੱਦਮੇ ਦਰਜ, 382 ਵਿਅਕਤੀ ਗ੍ਰਿਫ਼ਤਾਰ

ਡਰੋਨ ਰਾਹੀਂ ਕਰਫਿਊ ਦੀ ਸਥਿਤੀ ਦਾ ਲਿਆ ਜਾ ਰਿਹੈ ਜਾਇਜ਼ਾ-ਐਸ.ਐਸ.ਪੀ

 ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ 
 

ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਜ਼ਿਲ੍ਹਾ ਪੁਲਿਸ ਫਾਜ਼ਿਲਕਾ ਵਲੋਂ ਡਰੋਨ ਰਾਹੀ ਕਰਫਿਊ ਦੀ ਸਥਿਤੀ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਮੇਂ ਸਮੇਂ ਹਰੇਕ ਗਲੀ, ਮੁਹੱਲੇ ਅਤੇ ਆਲੇ-ਦੁਆਲੇ ਬਾਜ਼ਾਰਾਂ ਦੀ ਹਰੇਕ ਗਤਿਵਿਧੀ ਦਾ ਜਾਇਜ਼ਾ ਲੈ ਕੇ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। 

 

ਡਰੋਨ ਰਾਹੀਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਪਹਿਰੇਦਾਰੀ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਕਰਫਿਊ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਲਗਾਇਆ ਗਿਆ ਅਤੇ ਅਜਿਹੇ ਵਿੱਚ ਇਹ ਬਹੁਤ ਜ਼ਰੂਰੀ ਹੈ ਕਿ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ। 

 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 169 ਮੁਕੱਦਮੇ ਦਰਜ ਹੋਏ ਹਨ ਅਤੇ ਕੁੱਲ 382 ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ 36 ਵਹੀਕਲ ਪੁਲਿਸ ਨੇ ਕਬਜ਼ੇ ਵਿੱਚ ਲਏ ਹਨ।

 

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੇ ਅੰਦਰੂਨੀ ਹਿੱਸਿਆਂ ਅਤੇ ਕਾਲੋਨੀਆਂ ਵਿੱਚ ਕੁਝ ਲੋਕ ਆਪਣੇ ਘਰਾਂ ਤੋਂ ਬਾਹਰ ਆ ਕੇ ਤਾਸ਼, ਕ੍ਰਿਕਟ ਅਤੇ ਹੋਰ ਖੇਡਾਂ ਖੇਡ ਰਹੇ ਹਨ ਜਾਂ ਬਿਨ੍ਹਾਂ ਵਜ੍ਹਾ ਇਕੱਠੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਹੁਣ ਪੂਰੇ ਜ਼ਿਲ੍ਹੇ ਦੀ ਅਸਮਾਨ ਉਪਰੋਂ ਨਜ਼ਰ ਰੱਖੀ ਜਾਵੇਗੀ ਅਤੇ ਜਿਸ ਮੁਹੱਲੇ ਜਾਂ ਕਾਲੋਨੀ ਵਿੱਚ ਲੋਕ ਘਰਾਂ ਤੋਂ ਬਾਹਰ ਹੋਣਗੇ ਉਥੇ ਤੁਰੰਤ ਪੁਲਿਸ ਫੋਰਸ ਭੇਜ ਕੇ ਘਰ ਤੋਂ ਬਾਹਰ ਆਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

 

ਐੱਸ.ਐੱਸ.ਪੀ. ਸ. ਹਰਜੀਤ ਸਿੰਘ ਨੇ ਕਿਹਾ ਕਿ ਜਿਹੜੇ ਵਿਅਕਤੀ ਕਰਫਿਊ ਦੀ ਉਲੰਘਣਾ ਕਰਨਗੇ ਉਨ੍ਹਾਂ ਖਿਲਾਫ 2005 ਦੇ ਆਪਦਾ ਪ੍ਰਬੰਧਨ ਐਕਟ ਤਹਿਤ ਜਿਸ ਨੂੰ ਹੁਣ ਕੋਵਿਡ 19 ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਸਾਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਹੈ, ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਦਾ ਪ੍ਰਬੰਧਨ ਐਕਟ ਤਹਿਤ 2 ਸਾਲ ਤੱਕ ਦੀ ਕੈਦ ਹੋ ਸਕਦੀ ਹੈ। 

 

ਕਰਫਿਊ ਦੌਰਾਨ ਘਰਾਂ ਵਿੱਚੋਂ ਬਾਹਰ ਨਾ ਨਿਕਲਣ ਦੀ ਅਪੀਲ
ਉਨ੍ਹਾਂ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਅਤੇ ਕਰਫਿਊ ਦੌਰਾਨ ਘਰਾਂ ਵਿਚੋਂ ਬਾਹਰ ਨਾ ਨਿਕਲਣ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਸੈਲ ਰਾਹੀਂ ਸੁਨੇਹੇ ਦਿੱਤੇ ਜਾ ਰਹੇ ਹਨ ਤਾਂ ਲੋਕ ਘਰਾਂ ਵਿੱਚ ਰਹਿ ਕੇ ਕਰਫਿਊ ਨੂੰ ਸਫਲ ਬਣਾਉਣ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fazilka registered 169 lawsuits 382 arrested against curfew Violators