ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਾਜ਼ਿਲਕਾ: ਅਵਾਜ਼ ਤੇ ਰੌਸ਼ਨੀ ਪ੍ਰੋਗਰਾਮ ਨੇ ਸੰਗਤਾਂ ਨੂੰ ਅਧਿਆਤਮ ਦੇ ਰੰਗ 'ਚ ਰੰਗਿਆ

ਪਹਿਲੇ ਦਿਨ ਸੰਗਤ ਦੇ ਵੱਡੇ ਇਕੱਠ ਨੇ ਸਾਊਂਡ ਟਰੈਕ, ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਦਾ ਮਾਣਿਆ ਆਨੰਦ

 

\ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਐਮ.ਆਰ.ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਫ਼ਾਜ਼ਿਲਕਾ ਵਿਖੇ ਅੱਜ ਸ਼ੁਰੂ ਕੀਤੇ ਗਏ ਲਾਇਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ। 

 

ਐਮ.ਆਰ. ਕਾਲਜ ਦੇ ਗਰਾਊਂਡ ਵਿਖੇ ਸ਼ਾਮ 6.15 ਵਜੇ ਸ਼ੁਰੂ ਹੋਏ ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਦੇ ਵੱਡੇ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।

 

ਇਸ ਸ਼ੋਅ ਲਈ ਸਥਾਨਕ ਲੋਕਾਂ ਅਤੇ ਵਿਸ਼ੇਸ਼ ਕਰਕੇ ਆਲੇ-ਦੁਆਲੇ ਦੇ ਪਿੰਡਾਂ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ। ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਸ਼ੋਅ ਕਿ੍ਰਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਆਧਾਰਤ ਵਿਆਪੀ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।

 

ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਵੀ ਇਕ ਸਿੱਖ ਵੱਜੋਂ ਪੁੱਜ ਕੇ ਸੰਗਤਾਂ ਦੇ ਨਾਲ ਬੈਠ ਕੇ ਲਾਈਟ ਐਂਡ ਸਾਊਂਡ ਸ਼ੋਅ ਵੇਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਿਧਾਂਤਾ, ਫਲਸਫੇ ਤੋਂ ਸਾਡੀ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣਾ ਹੈ।

 

ਸੀਨਿਅਰ ਕਾਂਗਰਸੀ ਆਗੂ ਸ੍ਰੀ ਸੰਦੀਪ ਜਾਖੜ ਨੇ ਵੀ ਇਹ ਸ਼ੋਅ ਵੇਖਿਆ ਅਤੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ  ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ।

 

ਇਸੇ ਦੌਰਾਨ ਲੇਜ਼ਰ ਸ਼ੋਅ ਦੇਖਣ ਆਏ ਅਬੋਹਰ ਨਿਵਾਸੀ ਅਵਤਾਂਸ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ’ਤੇ ਆਧਾਰਤ ਇਹ ਸ਼ੋਅ ਸਾਡੇ ਜੀਵਨ ਲਈ ਬਹੁਤ ਮਹੱਤਵ ਰੱਖਦਾ ਹੈ, ਜਿਸ ਨੂੰ ਜਾਨਣ ਲਈ ਹਰੇਕ ਫਾਜ਼ਲਿਕਾ ਨਿਵਾਸੀ ਨੂੰ ਇਸ ਪ੍ਰੋਗਰਾਮ ’ਚ ਸਮੂਲੀਅਤ ਕਰਨ ਦੀ ਲੋੜ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fazilka: Sound and light program paints the audience in the color of spirit