ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਾਜ਼ਿਲਕਾ ਵਿਖੇ 10 ਕਰੋੜ ਦੀ ਲਾਗਤ ਨਾਲ ਖੁਲ੍ਹੇਗਾ ਮੱਛੀ ਪੂੰਗ ਫ਼ਾਰਮ

ਪੰਚਾਇਤਾਂ ਨੂੰ ਪ੍ਰਾਜੈਕਟ ਲਈ 15 ਏਕੜ ਥਾਂ ਮੁਹੱਈਆ ਕਰਾਉਣ ਦੀ ਅਪੀਲ
 

 
ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਅੱਜ ਦੱਸਿਆ ਕਿ ਖਾਰੇ ਪਾਣੀ ਵਾਲੇ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਕੇ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣ ਦੇ ਮਨਸ਼ੇ ਨਾਲ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ 10 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਲਾਉਣ ਦੀ ਤਜਵੀਜ਼ ਹੈ, ਜਿਸ ਲਈ 15 ਏਕੜ ਸਰਕਾਰੀ ਜਾਂ ਪੰਚਾਇਤੀ ਥਾਂ ਲੋੜੀਂਦੀ ਹੈ।

 

ਸ. ਛੱਤਵਾਲ ਨੇ ਕਿਹਾ ਕਿ ਖੇਤੀ ਦੇ ਸਹਾਇਕ ਧੰਦੇ ਮੱਛੀ ਪਾਲਣ ਵੱਲ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਸਥਾਪਤ ਕੀਤੇ ਜਾਣ ਵਾਲੇ ਇਸ ਵਕਾਰੀ ਪ੍ਰਾਜੈਕਟ ਨਾਲ ਇਲਾਕੇ ਦੀ ਨੁਹਾਰ ਬਦਲ ਜਾਵੇਗੀ।  


ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 1702 ਏਕੜ ਰਕਬੇ 'ਤੇ ਮੱਛੀ ਪਾਲਣ ਅਤੇ 137 ਏਕੜ ਰਕਬੇ 'ਤੇ ਝੀਂਗਾ ਪਾਲਣ ਦੇ ਪ੍ਰਾਜੈਕਟ ਪਹਿਲਾਂ ਹੀ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਕਿਸਾਨ ਚੰਗਾ ਮੁਨਾਫ਼ਾ ਕਮਾ ਰਹੇ ਹਨ। ਹੁਣ ਸਰਕਾਰ ਵੱਲੋਂ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਜ਼ਮੀਨ ਹੇਠਲੇ ਖਾਰੇ ਪਾਣੀ ਦੇ ਮੱਦੇਨਜ਼ਰ ਇਹ ਬਹੁ ਕਰੋੜੀ ਪ੍ਰਾਜੈਕਟ ਲਾਉਣ ਦੀ ਤਜਵੀਜ਼ ਭੇਜੀ ਗਈ ਹੈ, ਜਿਸ ਤਹਿਤ ਆਰ.ਕੇ.ਵੀ.ਵਾਈ. ਸਕੀਮ ਅਧੀਨ ਸਰਕਾਰੀ ਮੱਛੀ ਪੂੰਗ ਫ਼ਾਰਮ ਸਥਾਪਤ ਕੀਤਾ ਜਾਣਾ ਹੈ। ਇਸ ਪ੍ਰਾਜੈਕਟ ਦੇ ਚਾਲੂ ਹੋਣ ਨਾਲ ਕਿਸਾਨਾਂ ਨੂੰ ਮੱਛੀ ਦਾ ਪੂੰਗ ਨੇੜੇ ਅਤੇ ਸਸਤੀਆਂ ਦਰਾਂ 'ਤੇ ਉਪਲਬੱਧ ਹੋਵੇਗਾ ਅਤੇ ਮੱਛੀ ਪਾਲਣ ਚੰਗੀ ਕਮਾਈ ਦਾ ਕਿੱਤਾ ਸਿੱਧ ਹੋਵੇਗਾ। 

 

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਲਈ ਸਰਕਾਰ ਵੱਲੋਂ 5 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜਿਵੇਂ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਂ ਦੀ ਨਿਸ਼ਾਨਦੇਹੀ ਕਰ ਦਿੱਤੀ ਜਾਂਦੀ ਹੈ ਤਾਂ ਸੂਬਾ ਪੱਧਰੀ ਪ੍ਰਾਜੈਕਟ ਸਕਰੀਨਿੰਗ ਕਮੇਟੀ ਵੱਲੋਂ ਥਾਂ ਦੀ ਚੋਣ ਕਰਨ ਉਪਰੰਤ ਇਸ ਪ੍ਰਾਜੈਕਟ 'ਤੇ ਕੰਮ ਸ਼ੁਰੂ ਹੋ ਜਾਵੇਗਾ।

 

 

ਡਿਪਟੀ ਕਮਿਸ਼ਨਰ ਨੇ ਚਾਹਵਾਨ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਆਮਦਨ ਦੀਆਂ ਅਥਾਹ ਸੰਭਾਵਨਾਵਾਂ ਨਾਲ ਭਰਪੂਰ ਮੱਛੀ ਪਾਲਣ ਦੇ ਕਿੱਤੇ ਲਈ 15 ਏਕੜ ਥਾਂ ਮੁਹੱਈਆ ਕਰਵਾਉਣ  ਦੀਆਂ  ਇੱਛੁਕ ਪੰਚਾਇਤਾਂ ਦੇ ਮੈਂਬਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਤੌਰ 'ਤੇ ਪਹੁੰਚ ਕਰਕੇ ਸਹਿਮਤੀ ਦੇ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:FAZILKA TO HAVE FISH SEED FARM WORTH RS 10 CRORE SOON DEPUTY COMMISSIONER