ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਨਸਾ ADC ਦੇ ਹੱਕ ’ਚ ਫਿਰੋਜ਼ਪੁਰ ADC ਵਲੋਂ ਧਰਨਾ

ਮਾਨਸਾ ADC ਦੇ ਹੱਕ ’ਚ ਫਿਰੋਜ਼ਪੁਰ ADC ਵਲੋਂ ਧਰਨਾ

ਮਾਨਸਾ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨਾਲ ਕਾਂਗਰਸੀ ਆਗੂ ਵੱਲੋਂ ਕੀਤੀ ਗਈ ਬਦਸਲੂਕੀ ਦਾ ਮਾਮਲਾ ਪੰਜਾਬ ਭਰ ਵਿਚ ਸੰਘਰਸ਼ ਦਾ ਰੂਪ ਧਾਰਨ ਕਰ ਰਿਹਾ ਹੈ। ਮਾਨਸਾ ਦੇ ਏਡੀਸੀ ਵਿਕਾਸ ਦੇ ਹੱਕ ਵਿਚ ਫਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਸਮੂਹ ਸਟਾਫ ਵੱਲੋਂ ਧਰਨਾ ਦਿੱਤਾ ਗਿਆ।

 

ਇਸ ਮੌਕੇ ਬੋਲਦੇ ਹੋਏ ਸਟਾਫ ਨੇ ਕਿਹਾ ਕਿ ਮਾਨਸਾ ਦੀ ਇਕ ਜ਼ਿਲ੍ਹਾ ਕਾਂਗਰਸੀ ਪ੍ਰਧਾਨ ਮੰਜੂ ਬਾਲਾ ਬਾਂਸਲ ਵੱਲੋਂ ਏਡੀਸੀ ਨਾਲ ਕੀਤੀ ਗਈ ਬਦਲਸੂਕੀ ਨਿੰਦਣਯੋਗ ਹੈ। ਆਗੂਆਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨਾਲ ਸਬੰਧਤ ਹੋਣ ਕਾਰਨ ਉਸ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸੀ ਆਗੂ ਖਿਲਾਫ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।

 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਸਮਾਗਮ ਤੋਂ ਬਾਅਦ ਕਾਂਗਰਸੀ ਆਗੂ ਏਡੀਸੀ ਵਿਕਾਸ ਦੇ ਦਫ਼ਤਰ ਆਪਣੇ ਸਮਰਥਕਾਂ ਨਾਲ ਆਏ। ਇਸ ਦੌਰਾਨ ਉਨ੍ਹਾਂ ਏਡੀਸੀ ਵਿਕਾਸ ਨੂੰ ਉਸਦੇ ਦਫ਼ਤਰ ਵਿਚ ਬੰਦ ਕਰ ਦਿੱਤਾ ਸੀ ਅਤੇ ਉਸ ਖਿਲਾਫ ਕਥਿਤ ਤੌਰ ਉਤੇ ਬੁਰਾ ਭਲਾ ਬੋਲੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ferozepur along with other staff today sat on protest against the misbehave with his counterpart at mansa by a congress leader