ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਖਿਲਾਫ ਲੜ ਰਹੇ ਹਾਂ ਜੰਗ, ਨਾ ਕਰੋ ਸਿਆਸਤ: ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਨੂੰ ਤੰਗਦਿਲ ਰਾਜਨੀਤੀ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸੂਬੇ ਵਿੱਚ ਕੋਵਿਡ ਮਹਾਮਾਰੀ ਬਾਰੇ ਗਲਤ ਜਾਣਕਾਰੀ ਫੈਲਾਅ ਕੇ ਲੋਕਾਂ ਵਿੱਚ ਘਬਰਾਹਟ ਦਾ ਮਾਹੌਲ ਨਾ ਪੈਦਾ ਕਰਨ


ਪੰਜਾਬ ਦੇ ਲੋਕਾਂ ਦੇ ਨਾਮ ਟੈਲੀਵੀਜ਼ਨ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੰਕਟ ਬਾਰੇ ਕੋਈ ਮਾੜਾ ਪ੍ਰਬੰਧ ਜਾਂ ਵੱਡੇ ਪੱਧਰ ਦਾ ਫੈਲਾਅ ਨਹੀਂ ਹੋਇਆ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ

 

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਾਹਮਣੇ ਆਏ ਕੇਸਾਂ ਵਿੱਚੋਂ ਬਹੁਤੇ ਉਹ ਹਨ ਜਿਹੜੇ ਦੂਜੇ ਸੂਬਿਆਂ ਤੋਂ ਆਏ ਹਨ ਨਵੇਂ ਕੇਸਾਂ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ 7 ਕੇਸ ਸਥਾਨਕ ਸਾਹਮਣੇ ਆਏ ਹਨ ਜਦੋਂ ਕਿ 93 ਕੇਸ ਦੂਜੇ ਸੂਬਿਆਂ ਤੋਂ ਆਉਣ ਵਾਲੇ ਪੰਜਾਬੀਆਂ ਦੇ ਹਨ


ਮੁੱਖ ਮੰਤਰੀ ਨੇ ਲੋਕਾਂ ਨੂੰ ਅਚਾਨਕ ਵਧੇ ਕੇਸਾਂ ਬਾਰੇ ਚਿੰਤਤ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਂਦੇ ਦਿਨਾਂ ਵਿੱਚੋਂ ਦੂਜੇ ਸੂਬਿਆਂ ਤੋਂ ਹੋਰ ਲੋਕਾਂ ਦੇ ਆਪਣੇ ਘਰ ਆਉਣ ਨਾਲ ਇਹ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਭਾਰਤ ਸਰਕਾਰ ਨੇ ਫੈਸਲਾ ਕਰਦਿਆਂ ਫਸੇ ਹੋਏ ਲੋਕਾਂ ਨੂੰ ਆਪਣੇ ਘਰ ਜਾਣ ਦੀ ਆਗਿਆ ਦਿੱਤੀ ਹੈ


ਮੁੱਖ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਵਿਰੋਧੀ ਪਾਰਟੀਆਂ ਨੂੰ ਹੱਥ ਮਿਲਾਉਣ ਅਤੇ ਸੂਬਾ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ, ''ਅਸੀਂ ਇਸ ਵੇਲੇ ਲੜਾਈ ਲੜ ਰਹੇ ਹਾਂ ਅਤੇ ਇਹ ਸਮਾਂ ਰਾਜਸੀ ਲਾਹਾ ਲੈਣ ਦਾ ਨਹੀਂ ਬਲਿਕ ਇਕਜੁੱਟਤਾ ਦਿਖਾਉਣ ਦਾ ਹੈ''

 

ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਇਸ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਨਾਲ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fighting against corona virus dont do politics: Capt Amarinder