ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਕੇਰੀਆਂ ’ਚ ਦੁਕਾਨਦਾਰਾਂ ਤੇ ਪ੍ਰਦਰਸ਼ਨਕਾਰੀਆਂ ’ਚ ਖੂਨੀ ਝੜਪ

ਪੰਜਾਬ ਬੰਦ ਦੇ ਚਲਦਿਆਂ ਹੁਸ਼ਿਆਰਪੁਰ ਦੇ ਬੱਸ ਅੱਡੇ ਵਿਚ ਖੜ੍ਹੀਆਂ ਬੱਸ।

ਗੁਰੂ ਰਵਿਦਾਸ ਦਾ ਮੰਦਰ ਢਾਹੁਣ ਵਿਰੁਧ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਮੁਕੇਰੀਆਂ ਦੇ ਦੁਕਾਨਦਾਰਾਂ ਵਿਚ ਅੱਜ ਹੋਈ ਝੜਪ ਵਿਚ ਕਈ ਜ਼ਖਮੀ ਹੋ ਗਏ। ਦਿੱਲੀ ਵਿਖੇ ਢਾਹੇ ਗਏ 500 ਸਾਲਾ ਪੁਰਾਣਾ ਗੁਰੂ ਰਵਿਦਾਸ ਮੰਦਰ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।

 

ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਪ੍ਰਦਰਸ਼ਨਕਾਰੀ ਸ਼ਹਿਰ ਵਿਚ ਮਾਰਚ ਕਰਦੇ ਹੋਏ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਕਰ ਰਹੇ ਸਨ ਤਾਂ ਦੁਕਾਨਦਾਰਾਂ ਅਤੇ ਪ੍ਰਦਰਸ਼ਨਕਾਰੀਆਂ ਵਿਚ ਆਪਸੀ ਝੜਪ ਹੋ ਗਈ। ਇਸ ਝੜਪ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਮੋਟਰਸਾਈਕਲ ਵੀ ਟੁੱਟ ਗਏ।

 

ਪ੍ਰਦਰਸ਼ਨਕਾਰੀਆਂ ਅਤੇ ਦੁਕਾਨਦਾਰਾਂ ਵਿਚ ਹੋਈ ਝੜਪ ਵਿਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਪੁਲਿਸ ਨੂੰ ਸਥਿਤੀ ਉਤੇ ਕਾਬੂ ਪਾਉਣ ਲਈ ਹਵਾਈ ਗੋਲੀ ਚਲਾਉਣੀ ਪਈ। ਇਸ ਝੜਪ ਹੋਈ ਜਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Fighting in shopkeepers and protesters in Mukerian