ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੇਂਡੂ ਵਿਕਾਸ, ਸਹਿਕਾਰਤਾ, ਸੈਰ ਸਪਾਟਾ ਅਤੇ ਪੀ.ਆਈ.ਡੀ.ਬੀ. ਦੇ ਵਿਕਾਸ ਕਾਰਜਾਂ ਲਈ 566 ਕਰੋੜ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ, ਮਾਲ, ਸਹਿਕਾਰਤਾ, ਸੈਰ-ਸਪਾਟਾ, ਭੌਂ ਤੇ ਜਲ ਸੰਭਾਲ ਵਿਭਾਗਾਂ ਤੋਂ ਇਲਾਵਾ ਪੰਜਾਬ ਬੁਨਿਆਦੀ ਵਿਕਾਸ ਬੋਰਡ (ਪੀ.ਆਈ.ਡੀ.ਬੀ) ਨੂੰ 565.99 ਕਰੋੜ ਰੁਪਏ ਜਾਰੀ ਕੀਤੇ ਹਨ।
 

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 14ਵੇਂ ਵਿੱਤ ਕਮਿਸ਼ਨ ਗ੍ਰਾਂਟ ਤਹਿਤ ਵਿੱਤੀ ਵਰ੍ਹੇ 2016-17 ਲਈ ਮੁਢਲੀ ਗ੍ਰਾਂਟ ਅਤੇ ਕਾਰਗੁਜ਼ਾਰੀ ਗ੍ਰਾਂਟ ਦੀ ਦੂਜੀ ਕਿਸ਼ਤ ਦੇ ਸੰਦਰਭ ਵਿੱਚ ਕ੍ਰਮਵਾਰ 305.81 ਕਰੋੜ ਅਤੇ 80.23 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਇਸੇ ਤਰ੍ਹਾਂ ਵਿੱਤ ਵਿਭਾਗ ਨੇ ਬਾਂਡਜ਼ ਦੀ ਮੁੜ ਖਰੀਦ ਲਈ ਪੀ.ਆਈ.ਡੀ.ਬੀ ਨੂੰ 100.80 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ।
 

ਇਸੇ ਦੌਰਾਨ ਨਾਬਾਰਡ ਤਹਿਤ ਭੌਂ ਤੇ ਜਲ ਸੰਭਾਲ ਵਿਭਾਗ ਦੇ ਸੋਧੇ ਹੋਏ ਪਾਣੀ ਦੀ ਮੁੜ ਵਰਤੋਂ ਅਤੇ ਸੂਖਮ ਸਿੰਜਾਈ ਸਮੇਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ 54.23 ਕਰੋੜ ਜਾਰੀ ਕੀਤੇ ਹਨ। ਕੌਮੀ ਸਹਿਕਾਰੀ ਵਿਕਾਸ ਨਿਗਮ ਰਾਹੀਂ ਭੋਗਪੁਰ ਕੋ-ਆਪ੍ਰੇਟਿਵ ਸ਼ੂਗਰ ਮਿੱਲ ਨੂੰ ਅਪਗ੍ਰੇਡ ਅਤੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ 6.96 ਕਰੋੜ ਰੁਪਏ ਜਾਰੀ ਕੀਤੇ ਹਨ।
 

ਸੈਰ ਸਪਾਟਾ ਲਈ ਏਸ਼ੀਅਨ ਵਿਕਾਸ ਬੈਂਕ ਦੀ ਸਹਾਇਤਾ ਪ੍ਰਾਪਤ ਬੁਨਿਆਦੀ ਢਾਂਚਾ ਵਿਕਾਸ ਨਿਵੇਸ਼ ਪ੍ਰੋਗਰਾਮ ਤਹਿਤ ਵੱਖ-ਵੱਖ ਸੈਰ-ਸਪਾਟਾ ਪ੍ਰੈਜਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਸੈਰ ਸਪਾਟਾ ਵਿਭਾਗ ਨੂੰ 5.96 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਹਨ।
 

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀਆਂ ਦੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਅਤੇ ਨੰਬਰਦਾਰਾਂ ਦੀਆਂ ਤਨਖਾਹਾਂ ਦੀ ਅਦਾਇਗੀ ਲਈ ਕ੍ਰਮਵਾਰ 5 ਕਰੋੜ ਰੁਪਏ ਅਤੇ 7 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Finance Department has released Rs 566 Crores to the departments of Rural Development