ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿੱਤੀ ਬੋਝ ਹੇਠ ਦੱਬੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿੱਤ ਵਿਭਾਗ ਤੋਂ ਮਿਲਣਗੇ 133 ਕਰੋੜ

ਵਿੱਤੀ ਬੋਝ ਹੇਠ ਦੱਬੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿੱਤ ਵਿਭਾਗ ਤੋਂ ਮਿਲਣਗੇ 133 ਕਰੋੜ

ਵਿੱਤੀ ਘਾਟੇ ਦੇ ਬੋਝ ਨਾਲ ਦਿਨੋਂ ਦਿਨ ਵਿਗੜਦੀ ਜਾ ਰਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵਿੱਤੀ ਹਾਲਤ ਸੁਧਰਨ ਦੇ ਆਸਾਰ ਬਣ ਗਏ ਹਨ। ਮੌਜੂਦਾ ਸਮੇਂ `ਚ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਸ ਸੀ/ਬੀ ਸੀ ਵਿਦਿਆਰਥੀਆਂ ਨੂੰ ਹਰ ਸਾਲ ਦਿੱਤੀਆਂ ਜਾਣ ਵਾਲੀਆਂ ਮੁਫਤ ਕਿਤਾਬਾਂ ਅਤੇ ਪ੍ਰੀਖਿਆ ਫੀਸਾਂ ਦੇ ਪੰਜਾਬ ਸਰਕਾਰ ਕੋਲੋਂ ਕਰੀਬ ਢਾਈ ਅਰਬ ਰੁਪਏ ਲੈਣੇ ਹਨ। ਬੋਰਡ ਨੂੰ ਸਰਕਾਰ ਤੋਂ ਪੈਸੇ ਨਾ ਮਿਲਣ ਕਰਕੇ ਵਿਗੜੀ ਵਿੱਤੀ ਹਾਲਤ ਕਾਰਨ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਅਡੈਜਸਟਮੈਂਟ ਨਾਲ ਦਿੱਤੀ ਜਾ ਰਹੀਆਂ ਹਨ। 


ਅੱਜ ਪੰਜਾਬ ਦੇ ਵਿੱਤੀ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 133 ਕਰੋੜ ਰੁਪਏ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ `ਚ ਹੋਈ ਮੀਟਿੰਗ ਦੌਰਾਨ ਵਿੱਤ ਵਿਭਾਗ ਵੱਲੋਂ ਕੀਤਾ ਗਿਆ, ਇਸ ਮੀਟਿੰਗ `ਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਹਾਜ਼ਰ ਸਨ। ਵਿੱਤ ਵਿਭਾਗ ਵੱਲੋਂ ਸਿੱਖਿਆ ਬੋਰਡ ਨੂੰ 133 ਕਰੋੜ ਰੁਪਏ ਤਿੰਨ ਕਿਸ਼ਤਾਂ `ਚ ਜਾਰੀ ਕੀਤੇ ਜਾਣਗੇ।


ਜਿ਼ਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਸ ਸੀ /ਬੀ ਸੀ ਵਿਦਿਆਰਥੀਆਂ ਨੂੰ ਕਿਤਾਬਾਂ ਮੁਫਤ ਦਿੱਤੀਆਂ ਜਾਂਦੀਆਂ ਹਨ ਅਤੇ ਪ੍ਰੀਖਿਆ ਫੀਸ ਨਹੀਂ ਲਈ ਜਾਂਦੀ, ਉਸਦੀ ਪ੍ਰਤੀਪੂਰਤੀ ਭਲਾਈ ਵਿਭਾਗ ਵਲੋਂ ਕੀਤੀ ਜਾਂਦੀ ਹੈ। ਪ੍ਰੰਤੂ ਬੀਤੇ ਕਈ ਸਾਲਾਂ ਤੋਂ ਇਹ ਰਾਸ਼ੀ ਭਲਾਈ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਕਮ ਦੀ ਅਦਾਇਗੀ ਨਹੀਂ ਕੀਤੀ ਗਈ। ਜਿਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਡੀ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਕਾਰਨ ਬੋਰਡ ਆਪਣੇ ਮੁਲਾਜਮਾਂ ਅਤੇ ਅਧਿਕਾਰੀਆਂ ਨੂੰ ਤਨਖਾਹ ਦੇਣ ਵਿੱਚ ਵੀ ਔਖਿਆਈ ਦਾ ਸਾਹਮਣਾ ਕਰ ਰਿਹਾ ਸੀ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Finance Department to shortly release Rs133 crore of Punjab School Education Board