ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਥਾਨਕ ਸਰਕਾਰਾਂ, ਸਕੂਲ ਸਿੱਖਿਆ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ 431.74 ਕਰੋੜ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਵਿਭਾਗ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀਆਂ ਗਰਾਂਟਾਂ, ਸਕੂਲ ਸਿੱਖਿਆ ਦੇ ਫੰਡਾਂ, ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਫੰਡ ਅਤੇ ਮੋਹਾਲੀ ਵਿਖੇ ਉਦਯੋਗਾਂ ਦੀ ਪੂੰਜੀ ਸਬਸਿਡੀ ਵਾਸਤੇ 431.74 ਕਰੋੜ ਰੁਪਏ ਜਾਰੀ ਕੀਤੇ ਹਨ।

 

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 431.74 ਕਰੋੜ ਰੁਪਏ ਵਿੱਚੋਂ 290.82 ਕਰੋੜ ਰੁਪਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਅਧੀਨ ਗਰਾਂਟਾਂ ਵਜੋਂ ਜਾਰੀ ਕੀਤੇ ਗਏ ਹਨ। 

 

ਇਸੇ ਤਰ੍ਹਾਂ 84.19 ਕਰੋੜ ਰੁਪਏ ਸਕੂਲ ਸਿੱਖਿਆ ਵਿਭਾਗ ਨੂੰ ਵਿਕਾਸ ਅਤੇ ਬੁਨਿਆਦੀ ਢਾਂਚਾ ਕਾਰਜਾਂ ਲਈ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਸਰਵ ਸਿੱਖਿਆ ਅਭਿਆਨ ਤਹਿਤ 49.78 ਕਰੋੜ ਰੁਪਏ, ਸਮਾਰਟ ਸਕੂਲਾਂ ਲਈ 17.78 ਕਰੋੜ ਰੁਪਏ ਤੋਂ ਇਲਾਵਾ ਨਾਬਾਰਡ ਤਹਿਤ ਵਿਭਾਗ ਦੇ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ 16.63 ਕਰੋੜ ਰੁਪਏ ਸ਼ਾਮਲ ਹਨ।

 

ਇਸੇ ਤਰ੍ਹਾਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਨੂੰ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ 55 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

 

ਮੁੱਖ ਮੰਤਰੀ ਨੇ ਆਪਣੇ ਪਹਿਲੇ ਹੁਕਮਾਂ ਨੂੰ ਦੁਹਰਾਉਂਦਿਆਂ ਸਮੂਹ ਵਿਭਾਗ ਨੂੰ ਵਾਧੂ ਖ਼ਰਚੇ ਘਟਾਉਣ ਅਤੇ ਹੋਰ ਵਸੀਲੇ ਜੁਟਾਉਣ ਲਈ ਆਖਿਆ ਤਾਂ ਕਿ ਸੂਬੇ ਦੀ ਵਿੱਤੀ ਸਥਿਤੀ ਨੂੰ ਹੋਰ ਵਧੇਰੇ ਸਥਿਰ ਬਣਾਇਆ ਜਾ ਸਕੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:finance dept releases rs 43174 cr for local bodies school education post matric scholarship scheme