ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿੱਤ ਵਿਭਾਗ ਵੱਲੋਂ ਬਿਜਲੀ ਸਬਸਿਡੀ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ 577 ਕਰੋੜ ਰੁਪਏ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ, ਸਰਬੱਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ।


ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ 'ਤੇ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਪਾਵਰਕਾਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 135 ਕਰੋੜ ਰੁਪਏ ਜਾਰੀ ਕੀਤੇ ਹਨ ਜਿਸ ਨਾਲ ਬੀਮਾ ਕੰਪਨੀ ਨੂੰ ਦੂਜੀ ਕਿਸ਼ਤ ਦੀ ਅਦਾਇਗੀ ਕੀਤੀ ਜਾਣੀ ਹੈ। 

 

ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ 45.89 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਸੂਬੇ ਦੀ ਲਗਭਗ 75 ਫ਼ੀਸਦੀ ਆਬਾਦੀ ਦੇ ਬਰਾਬਰ ਹੈ। ਇਸ ਸਕੀਮ ਹੇਠ ਪ੍ਰਤੀ ਪਰਿਵਾਰ 5 ਲੱਖ ਰੁਪਏ ਸਾਲਾਨਾ ਨਕਦ ਰਹਿਤ ਬੀਮੇ ਦਾ ਉਪਬੰਧ ਹੈ ਅਤੇ ਹੁਣ ਤੱਕ ਸਕੀਮ ਅਧੀਨ 181.55 ਕਰੋੜ ਰੁਪਏ ਦੀ ਲਾਗਤ ਨਾਲ 1.57 ਲੱਖ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

 

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 27 ਕਰੋੜ ਰੁਪਏ ਅਤੇ ਸੂਬੇ ਵਿੱਚ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਕਿ ਲੋਕਾਂ ਲਈ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: FINANCE DEPT RELEASES Rs 577 CR AGAINST POWER SUBSIDY and VARIOUS WELFARE SCHEMES