ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਅਤੇ ਲੋਕ ਭਲਾਈ ਕਾਰਜਾਂ ਲਈ ਵਚਨਬੱਧ: ਸਿੱਧੂ

ਕਰੋਨਾ ਵਾਈਰਸ ਦੀ ਬਿਮਾਰੀ ਦੇ ਢੁੱਕਵੇਂ ਇਲਾਜ ਲਈ ਰਾਜ ਦੇ ਸਰਕਾਰੀ ਹਸਤਪਾਲਾਂ ਅੰਦਰ ਸਪੈਸ਼ਲ ਵਾਰਡ ਸਥਾਪਤ

 

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਪਹਿਲਕਦਮੀ ਨਾਲ ਹਲ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।


ਸ. ਸਿੱਧੂ ਨੇ ਕਿਹਾ ਕਿ ਰਾਜ ਅੰਦਰ ਕੋਰੋਨਾ ਵਾਈਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਬਾਹਰੋ ਆਉਣ ਵਾਲੇ ਯਾਤਰੀਆਂ ਦੀ ਜਾਂਚ ਲਈ ਟੀਮਾਂ ਨਿਯੁਕਤ ਕੀਤੀਆ ਹਨ, ਜਿਨ੍ਹਾਂ ਦਾ ਤੁਰੰਤ ਬਲੱਡ ਸੈਂਪਲ ਲੈ ਕੇ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਹੌਮੀ ਭਾਭਾ ਕੈਂਸਰ ਹਸਪਤਾਲ ਵਿਖੇ ਕੈਂਸਰ ਦੇ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ 2 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।


ਸ. ਸਿੱਧੂ ਨੇ ਡਿਪਟੀ ਕਮਿਸ਼ਨਰ ਸ੍ਰ. ਸੰਧੂ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਲਿਖਤੀ ਹਦਾਇਤਾਂ ਜਾਰੀ ਕਰਨ ਲਈ ਆਖਿਆ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:FINANCE DEPT RELEASES Rs 577 CR AGAINST POWER SUBSIDY and VARIOUS WELFARE SCHEMES