ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿੱਤ ਮੰਤਰੀ ਨੇ ਬਜਟ 'ਚ ਪ੍ਰਕਾਸ਼ ਪੁਰਬ ਦਾ ਜ਼ਿਕਰ ਨਾ ਕਰਕੇ ਸੰਗਤ ਦੇ ਹਿਰਦੇ ਵਲੂੰਧਰੇ : ਸੁਖਜਿੰਦਰ ਰੰਧਾਵਾ

ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਦੀ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਬਜਟ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤੇ ਜਾਣ ਲਈ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਇਸ ਨੂੰ ਸਮੁੱਚੀ ਸਿੱਖ ਕੌਮ ਲਈ ਧਰੋਹ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ 550ਵੇਂ ਪ੍ਰਕਾਸ਼ ਪੁਰਬ ਦਾ ਜ਼ਿਕਰ ਤੱਕ ਨਾ ਕਰ ਕੇ 13 ਕਰੋੜ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਵਲੂੰਧਰ ਦਿੱਤੇ। 

 

ਅੱਜ ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਭਾਈਵਾਲ ਅਕਾਲੀ ਦਲ ਦੇ ਆਗੂ ਇਸ ਮਾਮਲੇ ਉਤੇ ਆਪਣੀ ਸਥਿਤੀ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਬਜਟ ਭਾਸ਼ਣ ਸੁਣਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਰਮ ਕਿਉਂ ਨਾ ਹੋਈ? 

 

ਉਨ੍ਹਾਂ ਕਿਹਾ ਕਿ ਇਹ ਬਜਟ ਸਿੱਖ ਕੌਮ ਦੇ ਨਾਲ ਪੰਜਾਬ ਵਿਰੋਧੀ ਵੀ ਹਨ ਕਿਉਂਕਿ ਇਸ ਸਾਲ ਨਵੰਬਰ ਮਹੀਨੇ ਮਨਾਏ ਜਾ ਰਹੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਪੂਰਾ ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦੀ ਸਿੱਖ ਕੌਮ ਪੱਬਾਂ ਭਾਰ ਹੈ।

 

ਸ. ਰੰਧਾਵਾ ਨੇ ਕਿਹਾ ਕਿ ਅੱਜ ਦੇ ਬਜਟ ਨਾਲ ਇਕ ਵਾਰ ਫੇਰ ਭਾਜਪਾ ਅਤੇ ਅਕਾਲੀ ਦਲ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਜਿਸ ਨੂੰ ਸਿੱਖ ਕੌਮ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜੇ ਸੱਚਮੁੱਚ ਸਿੱਖ ਹਿਤੈਸ਼ੀ ਹੈ ਤਾਂ ਅਹੁੱਦਿਆਂ ਦੀ ਭੁੱਖ ਛੱਡ ਕੇ ਭਾਜਪਾ ਨਾਲੋਂ ਆਪਣਾ ਨਾਤਾ ਤੋੜੇ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Finance Minister not mention of Prakash Purbo in budget: Sukhjinder Randhawa