ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਜੀਤ ਸਿੰਘ ਜੀਕੇ ਵਿਰੁੱਧ FIR, ਸੁਖਬੀਰ ਵੱਲੋਂ ਪਾਰਟੀ ਦੀ ਦਿੱਲੀ ਇਕਾਈ ਭੰਗ

ਮਨਜੀਤ ਸਿੰਘ ਜੀਕੇ ਵਿਰੁੱਧ FIR, ਸੁਖਬੀਰ ਵੱਲੋਂ ਪਾਰਟੀ ਦੀ ਦਿੱਲੀ ਇਕਾਈ ਭੰਗ

ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਵਿਰੁੱਧ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਐੱਫ਼ਆਈਆਰ (FIR) ਦਾਇਰ ਕਰਨ ਦੇ ਹੁਕਮ ਦੇ ਦਿੱਤੇ। ਮੈਟਰੋਪਾਲਿਟਨ ਮੈਜਿਸਟ੍ਰੇਟ ਵਿਜੇਤਾ ਸਿੰਘ ਨੇ ਆਪਣੇ ਫ਼ੈਸਲੇ `ਚ ਦਿੱਲੀ ਪੁਲਿਸ ਨੂੰ ਹੁਕਮ ਦਿੱਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਮਨਜੀਤ ਸਿੰਘ ਜੀਕੇ, ਜਨਰਲ ਮੈਨੇਜਰ ਹਰਜੀਤ ਸਿੰਘ ਸੂਬੇਦਾਰ ਅਤੇ ਸੰਯੁਕਤ ਸਕੱਤਰ ਅਮਰਜੀਤ ਸਿੰਘ ਪੱਪੂ ਖਿ਼ਲਾਫ਼ ਗੁਰਦੁਆਰਾ ਕਮੇਟੀ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਬਦਲੇ ਸਿ਼ਕਾਇਤ ਦਰਜ ਕੀਤੀ ਜਾਵੇ।


ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਭੰਗ ਕਰ ਦਿੱਤੀ ਹੈ। ਇਹ ਕਾਰਵਾਈ ਅਦਾਲਤੀ ਹੁਕਮ ਤੋਂ ਇੱਕ ਘੰਟਾ ਪਹਿਲਾਂ ਹੀ ਅੰਜਾਮ ਦੇ ਦਿੱਤੀ ਗਈ ਸੀ। ਸ੍ਰੀ ਜੀਕੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਮਨਜਿੰਦਰ ਸਿੰਘ ਸਿਰਸਾ ਇਸ ਦੀ ਯੂਥ ਇਕਾਈ ਦੇ ਪ੍ਰਧਾਨ ਸਨ।


ਅਦਾਲਤ ਨੇ ਇਹ ਹੁਕਮ ਗੁਰਮੀਤ ਸਿੰਘ ਸ਼ੈਂਟੀ ਦੀ ਪਟੀਸ਼ਨ `ਤੇ ਗ਼ੌਰ ਕਰਦਿਆਂ ਸੁਣਾਇਆ ਹੈ। ਸ਼ੈਂਟੀ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮਾਂ ਨੇ ਕਥਿਤ ਤੌਰ `ਤੇ ਗੁਰਦੁਆਰਾ ਸਾਹਿਬ ਦੇ ਫ਼ੰਡ `ਚੋਂ 51 ਲੱਖ ਰੁਪਏ ਦਾ ਗ਼ਬਨ ਕੀਤਾ ਹੈ। ਸ਼ੈਂਟੀ ਹੁਰਾਂ ਦਾ ਇਹ ਵੀ ਦੋਸ਼ ਹੈ ਕਿ ਮੁਲਜ਼ਮਾਂ ਵੱਲੋਂ ਸੁੱਖ ਹੈਰਿਟੇਜ ਦੀਆਂ 82,000 ਕਿਤਾਬਾਂ ਦਾ ਇੱਕ ਜਾਅਲੀ ਬਿਲ ਅਤੇ ਸਫ਼ਾਰੀ ਸੂਟ ਦਾ ਜਾਅਲੀ ਬਿਲ ਜਮ੍ਹਾ ਕਰਵਾਇਆ ਗਿਅ ਾਸੀ।


ਗੁਰਮੀਤ ਸਿੰਘ ਸ਼ੈਂਟੀ ਨੇ ਨੌਰਥ ਐਵੇਨਿਊ ਪੁਲਿਸ ਥਾਣੇ `ਚ ਸਿ਼ਕਾਇਤ ਦਰਜ ਕਰਵਾਈ ਸੀ।


ਸ੍ਰੀ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਉੱਤਰ ਪ੍ਰਦੇਸ਼ ਤੇ ਰਾਜਸਥਾਨ ਇਕਾਈਆਂ ਵੀ ਭੰਗ ਕਰ ਦਿੱਤੀਆਂ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:FIR against Manjit Singh GK Delhi Unit of SAD dissolved