ਪਟਿਆਲਾ ਦੇ ਫੋਕਲ ਪੁਆਇਟ ’ਚ ਅੱਜ ਸਵੇਰੇ ਸਮੇਂ ਅਚਾਨਕ ਇਕ ਕੈਮੀਕਲ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਫੈਕਟਰੀ ਵਿਚ ਅੱਗ ਲੱਗਣ ਨਾਲ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਫੋਕਲ ਪੁਆਇਟ ਪਟਿਆਲਾ ਵਿਖੇ ਜੇ ਜੇ ਕੈਮੀਕਲ ਫੈਟਕਰੀ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਜਿਸ ਨਾਲ ਫੈਕਟਰੀ ਦੀ ਇਮਾਰਤ ਦੀਆਂ ਛੱਤਾਂ ਡਿੱਗ ਗਈਆਂ, ਸਿਰਫ ਕੰਧਾਂ ਹੀ ਰਹਿ ਗਈਆਂ।
ਅੱਗ ਲੱਗਣ ਨਾਲ ਫੈਕਟਰੀ ਵਿਚ ਪਏ ਕੈਮੀਕਲ ਦੇ ਡਰੰਮਾਂ ਫੱਟ ਗਏ। ਅੱਗ ਲੱਗਣ ਸਮੇਂ ਫੈਕਟਰੀ ਵਿਚ ਕੁਝ ਵਰਕਰ ਕੰਮ ਕਰ ਰਹੇ ਸਨ, ਉਹ ਕਿਸੇ ਤਰ੍ਹਾਂ ਬਚਕੇ ਬਾਹਰ ਨਿਕਲ ਗਏ। ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੇ ਪਹੁੰਚਕੇ ਅੱਗ ਉਤੇ ਕਾਬੂ ਪਾਇਆ।
ਉਥੇ ਮੌਜੂਦ ਲੋਕਾਂ ਨੇ ਦੋਸ਼ ਲਗਾਇਆ ਕਿ ਅੱਗ ਲੱਗਣ ਤੋਂ ਬਾਅਦ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਕਰੀਬ ਪੌਣਾ ਘੰਟਾ ਲੇਟ ਪਹੁੰਚੀਆਂ। ਉਨ੍ਹਾਂ ਕਿਹਾ ਕਿ ਜੇਕਰ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਸਮੇਂ ਸਿਰ ਪਹੁੰਚ ਜਾਂਦੀਆਂ ਤਾਂ ਨੁਕਸਾਨ ਘੱਟ ਹੋਣਾ ਸੀ।
ਫੋਕਲ ਪੁਆਇੰਟ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਫੋਕਲ ਪੁਆਇੰਟ ਵਿਚ ਇਕ ਫਾਇਰ ਬ੍ਰਿਗੇਡ ਦੀ ਗੱਡੀ ਪੱਕੀ ਹੀ ਦਿੱਤੀ ਜਾਵੇ, ਜੇਕਰ ਕੋਈ ਅਜਿਹੇ ਹਾਦਸਾ ਵਾਪਰਦਾ ਹੈ ਤਾਂ ਉਸ ਉਤੇ ਤੁਰੰਤ ਕਾਬੂ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪਹਿਲਾਂ ਵੀ ਪ੍ਰਸ਼ਾਸਨ ਨੂੰ ਲਿਖਤੀ ਮੰਗ ਪੱਤਰ ਦੇ ਚੁੱਕੇ ਹਨ।