ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ : ਫੈਕਟਰੀ ’ਚ ਅੱਗ ਲੱਗਣ ਕਾਰਨ 2 ਮਜ਼ਦੂਰਾਂ ਦੀ ਮੌਤ

ਫਾਇਲ ਫੋਟੋ

ਲੁਧਿਆਣਾ ਜ਼ਿਲ੍ਹੇ ਵਿਚ ਇਕ ਫੈਕਟਰੀ ਵਿਚ ਅੱਗ ਲੱਗਣ ਕਾਰਨ 2 ਫੈਕਟਰੀ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮਗੜ੍ਹ ਵਿਚ ਇਕ ਫੈਕਟਰੀ ਵਿਚ ਅੱਗ ਲੱਗ ਗਈ।

 

ਫੈਕਟਰੀ ਵਿਚ ਅੱਗ ਲੱਗਣ ਕਾਰਨ ਅੱਧੀ ਦਰਜਨ ਦੇ ਕਰੀਬ ਕੰਮ ਕਰਨ ਵਾਲੇ ਵਰਕਰ ਜ਼ਖਮੀ ਹੋ ਗਏ। ਲੋਹਾ ਢਲਾਈ ਦੀ ਫੈਕਟਰੀ ਵਿਚ ਸਵੇਰ ਸਮੇਂ ਭੱਠੀ ਵਿਚੋਂ ਨਿਕਲੀ ਅੱਗ ਫੈਲ ਗਈ। ਅੱਗ ਦੀ ਚਪੇਟ ਵਿਚ ਆ ਕੇ ਜ਼ਖਮੀ ਹੋਏ ਸਾਰੇ ਵਰਕਰਾਂ ਨੂੰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਦੀ ਸੂਚਨਾ ਮਿਲਣ ਉਤੇ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fire in Ludhiana factory