ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਠਾਨਕੋਟ ਜ਼ਿਲ੍ਹੇ 'ਚ ਕੋਰੋਨਵਾਇਰਸ ਦਾ ਪਹਿਲਾ ਕੇਸ ਆਇਆ ਸਾਹਮਣੇ 

ਕੋਵਿਡ 19 ਦਾ ਪਹਿਲਾ ਕੇਸ ਸ਼ਨਿੱਚਰਵਾਰ ਸ਼ਾਮ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਕਸਬੇ ਤੋਂ ਸਾਹਮਣੇ ਆਇਆ ਸੀ ਜਿੱਥੇ 75 ਸਾਲਾ ਬਜ਼ੁਰਗ ਔਰਤ ਦਾ ਟੈਸਟ ਪਾਜ਼ੀਟਿਵ ਆਇਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਸੀ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਔਰਤ ਨੂੰ 1 ਅਪ੍ਰੈਲ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਕੁਝ ਪੇਚੀਦਗੀਆਂ ਨਾਲ ਲਿਆਂਦਾ ਗਿਆ ਸੀ। ਉਸ ਦੇ ਲੱਛਣਾਂ ਨੂੰ ਵੇਖਦਿਆਂ ਉਸ ਨੂੰ ਜੀਐਮਸੀਐਚ ਰੈਫ਼ਰ ਕਰ ਦਿੱਤਾ ਗਿਆ ਜਿੱਥੋਂ ਅੱਜ ਦੱਸਿਆ ਗਿਆ ਹੈ ਕਿ ਉਸ ਦਾ ਕੋਵਿਡ 19 ਟੈਸਟ ਪਾਜ਼ੀਟਿਵ ਆਇਆ ਹੈ।
 

ਉਨ੍ਹਾਂ ਦੱਸਿਆ ਕਿ ਰਾਜ ਰਾਣੀ ਨਾਮ ਦੀ ਔਰਤ ਸ਼ੇਖੂਪੁਰਾ ਮੁਹੱਲੇ  ਦੀ ਰਹਿਣ ਵਾਲੀ ਹੈ ਜਿੱਥੇ ਉਹ ਨੌਂ ਪਰਿਵਾਰਕ ਮੈਂਬਰਾਂ ਨਾਲ ਰਹਿ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੀੜਤ ਨੂੰ ਕਵਾਰੰਟਾਈਨ ਕਰਨ ਲਈ ਸੀਨੀਅਰ ਪੁਲਿਸ ਅਧਿਕਾਰੀ ਅਤੇ ਸਿਹਤ ਟੀਮਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਕੋਰੋਨਾ ਪੀੜਤ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ ਨੂੰ ਇੱਕ ਨਿੱਜੀ ਹਸਪਤਾਲ ਵੱਖ ਕਰਨ ਲਈ ਭੇਜਿਆ ਗਿਆ ਹੈ।
 

ਉਨ੍ਹਾਂ ਕਿਹਾ ਕਿ ਕੁੱਲ ਜਿਲ੍ਹੇ ਵਿੱਚ ਸਖ਼ਤ ਕਰਫਿਊ ਲਾਗੂ ਕੀਤਾ ਜਾ ਰਿਹਾ ਹੈ। ਕਿਸੇ ਨੂੰ ਵੀ ਦਾਖ਼ਲ ਹੋਣ ਜਾਂ ਬਾਹਰ ਆਉਣ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਜਦੋਂ ਤੱਕ ਸਥਿਤੀ ਆਮ ਨਹੀਂ ਹੋ ਜਾਂਦੀ। ਉਨ੍ਹਾਂ ਦੱਸਿਆ ਕਿ ਸਾਰੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਲਏ ਗਏ ਹਨ ਅਤੇ ਰਿਪੋਰਟਾਂ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 

 

ਫੌਜ ਦੇ ਡਾਕਟਰ ਦੀ ਰਿਪੋਰਟ ਆਈ ਨੈਗੇਟਿਵ

ਇਸ ਦੌਰਾਨ ਇਕ ਵੱਡੀ ਰਾਹਤ ਦੀ ਖ਼ਬਰ ਆਈ ਹੈ ਕਿ ਫ਼ੌਜ ਦੇ ਡਾਕਟਰ ਦੀ ਰਿਪੋਰਟ ਆਈ ਨੈਗੇਟਿਵ ਆਈ ਹੈ। ਪਠਾਨਕੋਟ ਸਿਵਲ ਹਸਪਤਾਲ ਵਿੱਚ ਕੋਰੋਨਾਵਾਇਰਸ ਦੀ ਜਾਂਚ ਕੀਤੀ ਗਈ ਅਤੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਐੱਚਟੀ ਨੂੰ ਦੱਸਿਆ ਕਿ ਆਰਮੀ ਡਾਕਟਰ ਦੀ ਰਿਪੋਰਟ ਨੈਗੇਟਿਵ ਆਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:First case of coronavirus reported in Pathankot District