ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕਣਕ ਖਰੀਦ ਦੇ ਪਹਿਲੇ ਦਿਨ ਦਾ ਇਹ ਹੈ ਅੰਕੜਾ

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ 1867 ਖ਼ਰੀਦ ਕੇਂਦਰਾਂ ਅਤੇ 1824 ਮੰਡੀ ਯਾਰਡਾਂ ਵਿਖੇ ਵਿੱਚੋਂ 3119 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ


ਸ੍ਰੀ ਆਸ਼ੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 860 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 763 ਟਨ ਅਤੇ ਪਨਸਪ ਵੱਲੋਂ 301 ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 501 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ


ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 56 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 574 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ
 

ਆਸ਼ੂ ਨੇ ਕਿਹਾ ਕਿ ਖਰੀਦ ਤੋਂ 48 ਘੰਟੇ ਬਾਅਦ ਜਿਣਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:first day statistics of wheat procurement in Punjab