ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਹਿਲਾ ਕੌਮਾਂਤਰੀ ਨਗਰ ਕੀਰਤਨ ਦੂਜੇ ਦਿਨ ਅੰਮ੍ਰਿਤਸਰ ਤੋਂ ਰਵਾਨਾ

ਪਹਿਲਾ ਕੌਮਾਂਤਰੀ ਨਗਰ ਕੀਰਤਨ ਦੂਜੇ ਦਿਨ ਅੰਮ੍ਰਿਤਸਰ ਤੋਂ ਰਵਾਨਾ

ਬੀਤੇ ਕੱਲ੍ਹ ਤੋਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਦੁਨੀਆ ਦਾ ਪਹਿਲਾ ਕੌਮਾਂਤਰੀ ਨਗਰ ਕੀਰਤਨ ਅੱਜ ਦੂਜੇ ਦਿਨ ਸ੍ਰੀ ਹਰਮਿੰਦਰ ਸਾਹਿਬ ਤੋਂ ਰਵਾਨਾ ਹੋ ਗਿਆ।  ਅੱਜ ਦੂਜੇ ਦਿਨ ਕੌਮਾਂਤਰੀ ਨਗਰ ਕੀਰਤਨ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਪਹੁੰਚੇਗਾ।

 

 ਪਹਿਲੇ ਕੌਮਾਂਤਰੀ ਨਗਰ ਕੀਰਤਨ ਨੂੰ ਲੈ ਸੰਗਤਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।  ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨਾਂ ਲਈ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ।  ਇਸ ਮੌਕੇ ਗਤਕਾ ਦਲ ਵੱਲੋਂ ਜੌਹਰ ਵਿਖਾਏ ਗਏ।

 

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਰਵਾਨਾ ਹੋਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: First international Nagar Kirtan leaves from Amritsar on next day