ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਾਂਘਾ ਖੁੱਲ੍ਹਣਾ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਤੇ ਸਦਭਾਵਨਾ ਦਾ ਆਗਾਜ਼: ਕੈਪਟਨ

1 / 3ਕਰਤਾਰਪੁਰ ਸਾਹਿਬ ਦੇ ਗੁਰੂ ਘਰ ਵਿਖੇ ਕੈਪਟਨ ਅਮਰਿੰਦਰ ਸਿੰਘ ਨੂੰ ਸਨਮਾਨਤ ਕੀਤੇ ਜਾਣ ਦਾ ਦ੍ਰਿਸ਼।

2 / 3ਕਰਤਾਰਪੁਰ ਸਾਹਿਬ ਦੇ ਗੁਰੂ ਘਰ ਵਿਖੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ।

3 / 3 ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ ਤੇ ਹੋਰ ਜੱਥੇ ਨਾਲ ਤਸਵੀਰ ਖਿਚਵਾਉਂਦੇ ਹੋਏ।

PreviousNext

ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੀ ਪਤਨੀ ਵੀ ਨਤਮਸਤਕ ਹੋਏ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਹਿੱਸੇ ਵਜੋਂ ਕਰਤਾਰਪੁਰ ਲਾਂਘੇ ਦਾ ਖੁੱਲ੍ਹਣਾ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਤੇ ਸਦਭਾਵਨਾ ਦੀ ਸ਼ੁਰੂਆਤ ਸਿੱਧ ਹੋਵੇਗਾ।

 

ਇਸ ਲਾਂਘੇ ਦੇ ਖੁੱਲ੍ਹਣ ਨੂੰ ਅਹਿਮ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਅਮਨ, ਸ਼ਾਂਤੀ ਅਤੇ ਭਾਈਚਾਰੇ ਦੇ ਸੁਨੇਹੇ ਦਾ ਸੂਚਕ ਸਾਬਤ ਹੋਵੇਗਾ।

 

ਕਰਤਾਰਪੁਰ ਵਿਖੇ ਪਾਕਿਸਤਾਨ ਦੇ ਇਮੀਗ੍ਰੇਸ਼ਨ ਟਰਮੀਨਲ 'ਤੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਇੱਕ ਨਿਮਾਣੇ ਸ਼ਰਧਾਲੂ ਵਜੋਂ ਪਹਿਲੇ ਜਥੇ ਦਾ ਹਿੱਸਾ ਬਣ ਕੇ ਬੇਹੱਦ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਅਰਦਾਸ ਸਮੁੱਚੀ ਸੰਗਤ ਵੱਲੋਂ ਬੀਤੇ 70 ਵਰ੍ਹਿਆਂ ਤੋਂ ਕੀਤੀ ਜਾ ਰਹੀ ਸੀ।

 

ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖੁਦ ਆ ਕੇ ਇਮੀਗ੍ਰੇਸ਼ਨ ਟਰਮੀਨਲ 'ਤੇ ਪਹਿਲੇ ਜਥੇ ਦਾ ਸਵਾਗਤ ਕੀਤਾ, ਜਿਸ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਗੁਰਸ਼ਰਨ ਕੌਰ ਸ਼ਾਮਲ ਸਨ।

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਜਥੇ ਦੀ ਇੱਕ ਨਿਮਾਣੇ ਸਿੱਖ ਵਜੋਂ ਅਗਵਾਈ ਕੀਤੀ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇਸ ਵਫ਼ਦ ਨਾਲ ਬੱਸ ਵਿੱਚ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪੁੱਜੇ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:First jatha comprising captain amarinder singh personally received by pak pm imran khan