ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਵਨ ਬੰਪਰ ਦਾ ਡੇਢ ਕਰੋੜ ਦਾ ਪਹਿਲਾ ਇਨਾਮ ਪਿਆ ਸੁਮਨ ਪ੍ਰਿਆ ਦੀ ਝੋਲੀ

1 / 2ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਦਸਤਾਵੇਜ਼ ਸੌਂਪਣ ਜਾਂਦੇ ਸਮੇਂ। 

2 / 2ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਦਸਤਾਵੇਜ਼ ਸੌਂਪਣ ਜਾਂਦੇ ਸਮੇਂ। 

PreviousNext

ਇਨਾਮੀ ਰਾਸ਼ੀ ਲਈ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਦਸਤਾਵੇਜ਼ ਸੌਂਪੇ

 

ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਇਥੇ ਪੰਜਾਬ ਲਾਟਰੀਜ਼ ਵਿਭਾਗ ਵਿੱਚ ਦਸਤਾਵੇਜ਼ ਜਮ੍ਹਾਂ ਕਰਵਾਏ ਹਨ।


 
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ ਰੁਪਏ (ਕੁੱਲ ਤਿੰਨ ਕਰੋੜ) ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਨੂੰ ਨਿਕਲੇ ਸਨ। ਇਨ੍ਹਾਂ ਵਿੱਚੋਂ ਇਕ ਟਿਕਟ (ਏ-316460) ਸੁਮਨ ਨੇ ਖ਼ਰੀਦੀ ਸੀ। 

 

ਪੰਜਾਬ ਲਾਟਰੀਜ਼ ਵਿਭਾਗ ਦੀ ਡਰਾਅ ਕੱਢਣ ਦੀ ਪਾਰਦਰਸ਼ੀ ਤੇ ਸੌਖਾਲੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਇਸ ਖੁਸ਼ਨਸੀਬ ਜੇਤੂ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਸ ਵੱਲੋਂ ਵੱਡੇ ਇਨਾਮ ਜਨਤਾ ਵਿੱਚ ਹੀ ਦਿੱਤੇ ਜਾਂਦੇ ਹਨ।
 


ਬੁਲਾਰੇ ਨੇ ਦੱਸਿਆ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ 'ਪੰਜਾਬ ਰਾਜ ਰਾਖੀ ਬੰਪਰ-2019' ਵੀ ਰਿਲੀਜ਼ ਕਰ ਦਿੱਤਾ ਹੈ, ਜਿਸ ਦੀਆਂ ਟਿਕਟਾਂ ਬਾਜ਼ਾਰ ਵਿੱਚ ਉਪਲਬੱਧ ਹਨ। ਉਨ੍ਹਾਂ ਦੱਸਿਆ ਕਿ ਰਾਖੀ ਬੰਪਰ ਦਾ ਡਰਾਅ 3 ਸਤੰਬਰ, 2019 ਨੂੰ ਕੱਢਿਆ ਜਾਵੇਗਾ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:First prize of Rs one and half crore winner Suman Priya submits claim for prize money