ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ 5 ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕੀਤੀਆਂ

ਪੰਜਾਬ ਸਰਕਾਰ ਨੇ 5 ਅਧਿਆਪਕ ਆਗੂਆਂ ਦੀਆਂ ਸੇਵਾਵਾਂ ਸਮਾਪਤ ਕੀਤੀਆਂ

ਪਿਛਲੇ ਲੰਬੇ ਸਮੇਂ ਤੋਂ ਪੂਰੀ ਤਨਖਾਹ `ਤੇ ਰੈਗੂਲਰ ਹੋਣ ਲਈ ਸੰਘਰਸ ਕਰ ਰਹੇ ਸਾਂਝਾ ਮੋਰਚਾ ਦੇ ਬੈਨਰ ਹੇਠ ਅਧਿਆਪਕਾਂ `ਤੇ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ। ਹੱਕ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਵਾਲੇ ਪੰਜ ਅਧਿਆਪਕਾਂ ਆਗੂ ਦੀਆਂ ਪੰਜਾਬ ਸਰਕਾਰ ਵੱਲੋਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ।

 

ਸਰਵ ਸਿੱਖਿਆ ਅਭਿਆਨ ਯੂਨੀਅਨ ਦੇ ਅਧਿਆਪਕ ਆਗੂ ਹਰਦੀਪ ਸਿੰਘ ਟੋਡਰਪੁਰ, ਭਾਰਤ ਕੁਮਾਰ, ਹਰਵਿੰਦਰ ਸਿੰਘ, ਦਿਦਾਰ ਸਿੰਘ ਮੁਦਕੀ ਅਤੇ ਹਰਜੀਤ ਸਿੰਘ ਜਿੰਦਾ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ।


ਜਿ਼ਕਰਯੋਗ ਹੈ ਕਿ ਅਧਿਆਪਕਾਂ ਦੀਆਂ ਤਨਖਾਹਾਂ `ਚ ਭਾਰੀ ਕਟੌਤੀ ਕਰਕੇ ਪੱਕੇ ਕਰਨ ਦਾ ਫੈਸਲਾ ਕੀਤਾ ਸੀ। ਜਿਸ ਦੇ ਵਿਰੋਧ `ਚ ਸਾਂਝੇ ਮੋਰਚੇ ਦੇ ਬੈਨਰ ਹੇਠ ਅਧਿਆਪਕਾਂ ਵੱਲੋਂ ਪਟਿਆਲਾ `ਚ ਲੰਬਾ ਸੰਘਰਸ਼ ਕੀਤਾ ਗਿਆ। ਇਸ ਤੋਂ ਬਾਅਦ 1 ਦਸੰਬਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਓ ਪੀ ਸੋਨੀ ਨੇ ਧਰਨੇ `ਚ ਜਾ ਕੇ ਕੁਝ ਮੰਗਾਂ ਮੰਨਣ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਧਰਨਾ ਚੁੱਕ ਦਿੱਤਾ ਗਿਆ ਸੀ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

ਇਸ ਤੋਂ ਬਾਅਦ ਕੁਝ ਦਿਨ ਪਹਿਲਾਂ ਸਿੱਖਿਆ ਵਿਭਾਗ ਮੰਨੀਆਂ ਮੰਗਾਂ ਲਾਗੂ ਨਾ ਕਰਨ ਕਾਰਨ ਅਧਿਆਪਕਾਂ ਨੇ ਦੁਬਾਰਾ ਤੋਂ ਪਟਿਆਲਾ `ਚ ਲੋਹੜੀ ਵਾਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਧਰਨਾ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਸਿੱਖਿਆ ਵਿਭਾਗ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:five teachers protesting against pay parity and regularisation of their services have been terminated