ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਫਿਊ ਦੌਰਾਨ ਲੋਕਾਂ ਹਿੱਤਾਂ ਲਈ ਫਾਜ਼ਿਲਕਾ ਪੁਲਿਸ ਨੇ ਫਲੈਗ ਮਾਰਚ ਕੱਢਿਆ

ਕਰੋਨਾ ਵਾਇਰਸ ਨੂੰ ਲੈ ਕੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਸ਼ੁਰੂ ਹੋਏ ਮੁਕੰਮਲ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕਰਨ ਲਈ ਡੀ.ਐਸ.ਪੀ. ਜਗਦੀਸ਼ ਕੁਮਾਰ ਦੀ ਅਗਵਾਈ ਹੇਠ ਮਹਿਲਾ ਪੁਲਿਸ ਸਮੇਤ ਪੰਜਾਬ ਪੁਲਿਸ ਦੀਆਂ ਟੁਕੜੀਆਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ।

 

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰੰਦਿਆਂ ਐਸ.ਐਸ.ਪੀ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਫਲੈਗ ਮਾਰਚ ਥਾਣਾ ਸਿਟੀ ਫਾਜ਼ਿਲਕਾ ਤੋਂ ਸ਼ੁਰੂ ਹੋ ਕੇ ਗਊਸ਼ਾਲਾ ਰੋਡ, ਵਾਲਮੀਕਿ ਚੌਂਕ, ਗਾਂਧੀ ਚੌਂਕ, ਬਾਦਲ ਕਾਲੋਨੀ, ਟਰੱਕ ਯੂਨੀਅਨ, ਬਾਰਡਰ ਰੋਡ, ਐਮ.ਆਰ. ਕਾਲਜ ਰੋਡ, ਘੰਟਾ ਘਰ, ਨਵੀ ਅਬਾਦੀ, ਚੱਕਸੂ ਠੁਕਰਾਲ ਚੌਂਕ, ਅੰਡਰਬ੍ਰਿਜ ਤੋਂ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਗੁਜ਼ਰਿਆ।

 

ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਤਾਲਾਬੰਦੀ/ਕਰਫਿਊ ਲਾਗੂ ਕੀਤਾ ਗਿਆ ਹੈ, ਤਾਂ ਜੋ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਨਾਮੁਰਾਦ ਬਿਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।

 

ਉਨ੍ਹਾਂ ਦੱਸਿਆ ਕਿ ਫਲੈਗ ਮਾਰਚ ਦਾ ਮੰਤਵ ਅਮਨ ਸ਼ਾਂਤੀ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਅਤੇ ਸਮਾਜ ਵਿਰੋਧੀ ਭੈੜੇ ਅਨਸਰਾਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Flag march for public interest during curfew under Covid-19