ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਨਾ ਝੀਲ ’ਤੇ ਹੋਵੇਗਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ

ਪੰਜਾਬ ਸਰਕਾਰ ਵਲੋਂ ਯੂ.ਟੀ ਪ੍ਰਸਾਸ਼ਨ ਦੇ ਸਹਿਯੋਗ ਨਾਲ 18 ਅਤੇ 19 ਨਵੰਬਰ, 2019 ਨੂੰ ਸੁਖਨਾ ਝੀਲ, ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅਕਰਵਾਇਆ ਜਾ ਰਿਹਾ ਹੈ।

 

 

ਜਾਣਕਾਰੀ ਮੁਤਾਬਕ  ਇਸ ਸ਼ੋਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨਾਂ ਦੱਸਿਆ ਕਿ ਦੋਵੇਂ ਦਿਨ ਦੋ-ਦੋ ਸ਼ੋਅ ਕਰਵਾਏ ਜਾਣਗੇ।ਪਹਿਲਾ ਸ਼ੋਅ 18 ਨਵੰਬਰ ਨੂੰ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਹੋਵੇਗਾ ਅਤੇ ਦੂਜਾ ਸ਼ੋਅ 8.15 ਤੋਂ 9.ਵਜੇ ਤੱਕ ਹੋਵੇਗਾ। ਇਸੇ ਤਰਾਂ 19 ਨਵੰਬਰ ਨੂੰ  ਸ਼ਾਮ 7 ਵਜੇ ਤੋਂ 7.45 ਵਜੇ ਤੱਕ ਪਹਿਲਾ ਸ਼ੋਅ ਹੋਵੇਗਾ ਅਤੇ ਦੂਜਾ ਸ਼ੋਅ 8.15 ਤੋਂ 9ਵਜੇ ਤੱਕ ਕਰਵਾਇਆ ਜਾਵੇਗਾ।

 

ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨੂੰ ਵਿਜ਼ੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜ਼ਰ ਦੀ ਅਤਿ ਅਧੁਨਿਕ ਤਕਨੀਕ ਰਾਹੀ ਸ਼ਾਨਦਾਰ ਢੰਗ ਰਾਹੀਂ ਪ੍ਰਦਰਸ਼ਿਤ ਕੀਤਾ ਜਾਵੇਗਾ।

 

ਪੰਜਾਬ ਸਰਕਾਰ ਅਤੇ ਯੂ.ਟੀ ਪ੍ਰਸਾਸ਼ਨ ਨੇ ਲੋਕਾਂ ਨੂੰ ਇਹ ਸ਼ੋਅ ਨੂੰ ਦੇਖਣ ਲਈ ਹੁੰਮ ਹੁਮਾ ਕੇ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ ਹੈ। ਉਨਾਂ ਨਾਲ ਹੀ ਸੱਪਸ਼ਟ ਕੀਤਾ ਹੈ ਇਹ ਸ਼ੋਅ ਲੋਕਾਂ ਨੂੰ ਮੁਫਤ ਦਿਖਾਇਆ ਜਾਵੇਗਾ ਅਤੇ ਕਿਸੇ ਤੋਂ ਕਿਸੇ ਤਰਾਂ ਦੀ ਕੋਈ ਫੀਸ ਨਹੀਂ ਲਈ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Floating Light and Sound Show dedicated to Prakash Purab at Sukhna Lake