ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੜ੍ਹਾਂ ਪ੍ਰਭਾਵਤ ਇਲਾਕਿਆਂ ਦਾ ਸਰਕਾਰੀਆ ਨੇ ਮੋਟਰਸਾਈਕਲ ਰਾਹੀਂ ਕੀਤਾ ਦੌਰਾ

ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸ਼ਾਮ ਨੂੰ ਜਲੰਧਰ ਜਿਲ੍ਹੇ ਦੇ ਪਿੰਡ ਮਾਊ ਸਾਹਿਬ ਅਤੇ ਮਿਉਵਾਲ ਵਿਖੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਸਰਕਾਰੀਆ ਨੂੰ ਸਤਲੁਜ ਦੇ ਕੰਢੇ ਜਿੱਥੇ ਪਏ ਪਾੜਾਂ ਨੂੰ ਪੂਰਨ ਦਾ ਕੰਮ ਚੱਲ ਰਿਹਾ ਸੀ, ਤੱਕ ਪਹੁੰਚਣ ਲਈ ਮੋਟਰਸਾਈਕਲ ਦੀ ਪਿਛਲੀ ਸੀਟ 'ਤੇ ਬੈਠ ਕੇ ਦੌਰਾ ਕੀਤਾ।

 

ਮੌਕੇ ਦਾ ਜਾਇਜ਼ਾ ਲੈਣ ਦੌਰਾਨ ਮੰਤਰੀ ਨੇ ਖੇਤਰ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ 'ਤੇ ਸੰਤੁਸ਼ਟੀ ਪ੍ਰਗਟਾਈ। ਸ. ਸਰਕਾਰੀਆ ਨੇ ਫਿਲੌਰ ਨੇੜਲੇ ਪਿੰਡ ਭੋਲੇਵਾਲ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਜਿੱਥੇ ਕਿ ਧੁੱਸੀ ਬੰਨ੍ਹ ਵਿੱਚ ਇੱਕ ਹੋਰ ਪਾੜ ਪਿਆ ਹੋਇਆ ਸੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀ ਜਾਨ, ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਾ ਛੱਡਣ ਦੀ ਹਦਾਇਤ ਕੀਤੀ।

 

ਇਸ ਤੋਂ ਪਹਿਲਾਂ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਰੂਪਵਾਲ ਅਤੇ ਗਿੱਦੜਪਿੰਡੀ ਪਿੰਡਾਂ ਦਾ ਦੌਰਾ ਵੀ ਕੀਤਾ।

 

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ ਨੇ ਦੱਸਿਆ ਕਿ ਸਤਲੁਜ ਕੰਢੇ 'ਤੇ ਚੱਲ ਰਹੇ ਹੰਗਾਮੀ ਮੁਰੰਮਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਰਜ ਸਾਧਕ ਇੰਜੀਨੀਅਰਾਂ ਅਤੇ ਨਿਗਰਾਨ ਇੰਜੀਨੀਅਰਾਂ ਨੂੰ ਹੋਰ ਵਿੱਤੀ ਤਾਕਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸਬੰਧਤ ਅਧਿਕਾਰੀਆਂ ਨੂੰ ਲੁਧਿਆਣਾ ਅਤੇ ਜਲੰਧਰ ਜ਼ਿਲਿਆਂ ਵਿਚਲੇ ਸਤਲੁਜ ਦੇ ਕੰਢਿਆਂ 'ਤੇ ਤੁਰੰਤ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

 

ਉਨ੍ਹਾਂ ਦੱਸਿਆ ਕਿ ਨਿਗਰਾਨ ਇੰਜੀਨੀਅਰਾਂ ਨੂੰ ਸਬੰਧਤ ਖੇਤਰ ਦੀ ਸਥਿਤੀ ਨਾਲ ਨਜਿੱਠਣ ਲਈ 2 ਕਰੋੜ ਰੁਪਏ ਤੱਕ ਦੀ ਖਰੀਦਦਾਰੀ ਅਤੇ ਲੇਬਰ ਜਟਾਉਣ ਦੀ ਵਿਸ਼ੇਸ਼ ਤਾਕਤ ਦਿੱਤੀ ਗਈ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Flood affected areas Sarkaria visited by motorcycle