ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੜ੍ਹ-ਪ੍ਰਭਾਵਤ ਕਿਸਾਨਾਂ ਦੇ ਕਰਜ਼ਿਆਂ ਦਾ ਮਾਮਲਾ ਕੇਂਦਰ ਕੋਲ ਚੁਕਾਂਗੇ: ਕੈਪਟਨ

ਪੰਜਾਬ ਚ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਵੱਲੋਂ ਸਹਿਕਾਰੀ ਬੈਂਕਾਂ ਤੋਂ ਚੁੱਕੇ ਫਸਲੀ ਕਰਜ਼ੇ ਦੀ ਵਸੂਲੀ ਅੱਗੇ ਪਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਵਿਚ ਵਪਾਰਕ ਬੈਂਕਾਂ ਵੱਲੋਂ ਵੀ ਅਜਿਹਾ ਹੀ ਫੈਸਲਾ ਲੈਣ ਲਈ ਉਹ ਇਸ ਮਸਲੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਆਖਿਆ ਕਿ ਅਗਲੀਆਂ ਫਸਲਾਂ ਦੀ ਬੀਜਾਈ ਤੋਂ ਪਹਿਲਾਂ ਪ੍ਰਭਾਵਿਤ ਹੋਈ ਖੇਤੀ ਜ਼ਮੀਨ ਨੂੰ ਮੁੜ ਵਰਤੋਂ ਯੋਗ ਬਣਾਇਆ ਜਾਵੇ। ਇਸ ਸਬੰਧ ਵਿਚ ਉਨਾਂ ਕਿਹਾ ਕਿ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਨਾ ਸਿਰਫ ਮੁਆਵਜ਼ਾ ਦਿੱਤਾ ਜਾਵੇਗਾ ਸਗੋਂ ਅਗਲੀ ਫਸਲ ਦੀ ਬੀਜਾਈ ਲਈ ਮੁਫ਼ਤ ਬੀਜ ਵੀ ਮੁਹੱਈਆ ਕਰਵਾਇਆ ਜਾਵੇਗਾ।

 

ਇਸ ਤੋਂ ਇਲਾਵਾ ਹੜ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ 12 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਜਿਸ ਵਿਚ ਪੰਜ ਹਜ਼ਾਰ ਰੁਪਏ ਭਾਰਤ ਸਰਕਾਰ ਦਾ ਅਤੇ ਸੱਤ ਹਜ਼ਾਰ ਰੁਪਏ ਸੂਬਾ ਸਰਕਾਰ ਦੀ ਹਿੱਸੇਦਾਰੀ ਹੈ। ਇਸ ਮੁਆਵਜ਼ੇ ਵਿਚ ਹੜਾਂ ਨਾਲ ਖਰਾਬ ਹੋਈ ਜ਼ਮੀਨ ਵਿਚੋਂ ਗਾਰ ਕੱਢਣਾ ਵੀ ਸ਼ਾਮਲ ਹੈ। ਇਹ ਮੁਆਵਜ਼ਾ ਵਿਸ਼ੇਸ਼ ਗਿਰਦਾਵਰੀ ਮੁਕੰਮਲ ਹੋਣ ਤੋਂ ਬਾਅਦ ਵੰਡਿਆ ਜਾਵੇਗਾ ਅਤੇ ਸੂਬੇ ਦੇ ਮਾਲ ਵਿਭਾਗ ਵੱਲੋਂ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਦਿੱਤੇ ਹੋਏ ਹਨ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Flood-affected farmer s loans cases will be handled with the Center: Captain