ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖ ਜਥੇਬੰਦੀਆਂ ਨੇ ਕੀਤਾ ਦੋ ਦਿਨਾਂ 'ਪੰਥਕ ਅਸੈਂਬਲੀ' ਦਾ ਐਲਾਨ

ਸਿੱਖ ਜਥੇਬੰਦੀਆਂ ਨੇ ਕੀਤਾ ਦੋ ਦਿਨਾਂ 'ਪੰਥਕ ਅਸੈਂਬਲੀ' ਦਾ ਐਲਾਨ

ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਹੋਈਆ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ 'ਤੇ ਧਿਆਨ ਕੇਂਦਰਤ ਕਰਦੇ ਹੋਏ ਸਿੱਖ ਜਥੇੰਬੰਦੀਆਂ 20 ਤੇ 21 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ 'ਪੰਥਕ ਅਸੈਂਬਲੀ' ਦਾ ਆਯੋਜਨ ਕਰਨਗੀਆਂ।

 

ਨਵੀਂ ਬਣੀ ਪੰਥਕ ਅਸੈਂਬਲੀ ਦੇ ਪੰਜ ਮੈਂਬਰੀ ਵਰਕਿੰਗ ਗਰੁੱਪ ਵਿੱਚ ਗਿਆਨੀ ਕੇਵਲ ਸਿੰਘ, ਸੁਖਦੇਵ ਸਿੰਘ ਭੌਰ, ਜਗਮੋਹਨ ਸਿੰਘ, ਕੰਵਰਪਾਲ ਸਿੰਘ ਅਤੇ ਜਸਵਿੰਦਰ ਸਿੰਘ ਸ਼ਾਮਲ ਹਨ।

 

ਦਲ ਖਾਲਸਾ ਦੇ ਰਾਜਨੀਤਿਕ ਮਾਮਲਿਆਂ ਦੇ ਸਕੱਤਰ ਕੰਵਰਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਬਹਿਬਲ ਕਲਾਂ, ਕੋਟਕਪੁਰਾਂ ਅਤੇ ਬਾਰਗਾੜੀ ਵਿਖੇ ਬੇਅਦਬੀ ਅਤੇ ਗੋਲੀਬਾਰੀ ਕਾਂਡ ਵਿੱਚ ਦੋਸ਼ੀ ਪਾਏ ਗਏ ਲੋਕਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਕਿਹਾ ਕਿ "ਸਿੱਖ ਨਾਗਰਿਕ ਤੇ ਪੰਥਕ ਅਸੈਂਬਲੀ ਦੇ ਮੈਂਬਰ ਇਸ ਵਿੱਚ ਸ਼ਾਮਲ ਹਨ, ਜਿਨ੍ਹਾਂ ਵਿਚ ਪੰਜਾਬ ਤੇ ਪੰਜਾਬ ਤੋਂ ਬਾਹਰੋਂ  117 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ।

 

"ਅਸੈਂਬਲੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ 'ਤੇ ਚਰਚਾ ਕਰੇਗੀ।

 

ਭੌਰ ਦਾ ਕਹਿਣਾ ਹੈ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਬੇਅਦਬੀ ਅਤੇ ਪੁਲਿਸ ਦੀ ਗੋਲੀਬਾਰੀ ਦੇ ਦੋਸ਼ੀਆਂ ਨੂੰ ਫੜਿਆ ਜਾਵੇ। ਭੌਰ ਨੇ ਅੱਗੇ ਕਿਹਾ ਕਿ ਪੰਥਕ ਅਸੈਂਬਲੀ ਫਰਵਰੀ 1986 ਵਿੱਚ ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਸਾੜਣ ਦਾ ਵਿਰੋਧ ਕਰ ਰਹੇ ਚਾਰ ਸਿੱਖਾਂ ਦੇ ਕਤਲੇਆਮ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਵੀ ਵਿਚਾਰ ਕਰੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Focusing on sacrilege onslaught Sikhs outfits will hold a two day Panthic assembly