ਅਗਲੀ ਕਹਾਣੀ

ਆੜ੍ਹਤੀਆ ਆਤਮ-ਹੱਤਿਆ ਕੇਸ: ਖ਼ੁਰਾਕ ਇੰਸਪੈਕਟਰ ਤੇ ਸਹਾਇਕ ਖ਼ੁਰਾਕ ਸਪਲਾਈ ਅਧਿਕਾਰੀ ਮੁਅੱਤਲ

ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖ਼ਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਵਿਭਾਗੀ ਜਾਂਚ ਚੱਲ ਰਹੀ ਹੈ ਅਤੇ ਗੁਰਦਾਸਪੁਰ ਵਿੱਚ ਖ਼ਰੀਦ ਕਾਰਜਾਂ ਦੌਰਾਨ ਬੇਨਿਯਮੀਆਂ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਦੋਸ਼ੀਆਂ ਵਿਰੁਧ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। 

 

ਮੁਅੱਤਲ ਕੀਤੇ ਵਿਅਕਤੀਆਂ ਵਿੱਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਖੇਤਰ ਦਾ ਸਹਾਇਕ ਖੁਰਾਕ ਸਪਲਾਈ ਅਧਿਕਾਰੀ (ਏ.ਐਫ.ਐੱਸ.ਓ) ਜਸਵਿੰਦਰ ਸਿੰਘ ਅਤੇ ਫੂਡ ਇੰਸਪੈਕਟਰ ਸੰਦੀਪ ਸਿੰਘ ਸ਼ਾਮਲ ਹਨ।

 

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਪਿੰਡ ਘੁਮਾਣ  ਦੇ ਵਸਨੀਕ ਇੱਕ ਆੜ੍ਹਤੀਏ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੇ ਦਾਅਵੇ ਮੁਤਾਬਕ ਉਸ (ਆੜਤੀਏ)ਦੇ ਝੋਨੇ ਦੀ ਖ਼ਰੀਦ ਵਿੱਚ ਬੇਨਿਯਮੀਆਂ ਹੋਣ ਕਾਰਨ ਮੌਤ ਹੋ ਗਈ ਸੀ। 

 

ਵਿਜੇ ਕਾਲੜਾ ਅਤੇ ਅਮਰਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਆੜੜ੍ਹੀਆ ਐਸੋਸੀਏਸ਼ਨ ਦੇ ਵਫ਼ਦ ਨੇ ਸੋਮਵਾਰ ਨੂੰ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਅਨਾਜ ਭਵਨ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: food inspector and AFSO suspends in Arthritis suicide case