ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਗਲਾਤ ਮੰਤਰੀ ਨੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

 

 

ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ 35 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ। 

 

ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ 35 ਨਵੇਂ ਕਲਰਕ ਮਿਲੇ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜਿੱਥੇ ਦਫ਼ਤਰੀ ਅਮਲੇ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਵਿਭਾਗ ਦੀ ਕਾਰਜ ਕੁਸ਼ਲਤਾ ਵੀ ਵਧੇਗੀ। 

 

ਜੰਗਲਾਤ ਮੰਤਰੀ ਨੇ ਨਵੇਂ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨੌਜਵਾਨ ਲੜਕੇ/ਲੜਕੀਆਂ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਵੱਲੋਂ ਲਗਨ ਤੇ ਮਿਹਨਤ ਨਾਲ ਕੀਤੀ ਸੇਵਾ ਨਾਲ ਦੇਸ਼ ਹੋਰ ਅੱਗੇ ਵਧੇਗਾ। 

 

ਇਸ ਮੌਕੇ ਪ੍ਰਧਾਨ ਮੁੱਖ ਵਣਪਾਲ ਜਤਿੰਦਰ ਸ਼ਰਮਾ, ਐਮ.ਡੀ. ਪੰਜਾਬ ਰਾਜ ਵਣ ਵਿਕਾਸ ਨਿਗਮ ਐਚ. ਐਸ. ਗਰੇਵਾਲ, ਵਧੀਕ ਪ੍ਰਧਾਨ ਮੁੱਖ ਵਣਪਾਲ ਪ੍ਰਵੀਨ ਕੁਮਾਰ, ਮੁੱਖ ਵਣਪਾਲ ਪ੍ਰਾਤਿਮਾ ਸ੍ਰੀਵਾਸਤਵਾ, ਮੁੱਖ ਵਣਪਾਲ ਤੁਸ਼ਾਰ ਕਾਂਤੀ ਬਹੇੜਾ, ਮੁੱਖ ਵਣਪਾਲ ਸੁਨੀਲ ਕੁਮਾਰ, ਵਣਪਾਲ ਕੇ. ਕਨਨ, ਉਪ ਵਣਪਾਲ ਮਨੀਸ਼ ਕੁਮਾਰ ਸਮੇਤ ਉਮੀਦਵਾਰ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Forest Minister distributes appointment letters to 35 clerks