ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਰਾਬ ਦੇ ਨਾਜਾਇਜ਼ ਕਾਰੋਬਾਰ 'ਤੇ ਹੋਰ ਨਕੇਲ ਕਸਦਿਆਂ ਆਬਕਾਰੀ ਸੁਧਾਰ ਗਰੁੱਪ ਦਾ ਗਠਨ

ਗਰੁੱਪ 60 ਦਿਨਾਂ ਦੇ ਅੰਦਰ ਨਾਪਾਕ ਗਠਜੋੜ ਨੂੰ ਤੋੜਨ ਲਈ ਆਪਣੀ ਰਿਪੋਰਟ ਸੌਂਪੇਗਾ

ਆਬਕਾਰੀ ਮਾਲੀਆ ਵਧਾਉਣ ਲਈ ਵੀ ਦੇਵੇਗਾ ਸੁਝਾਅ


ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਇਸ ਗ਼ੈਰ-ਕਾਨੂੰਨੀ ਗਤੀਵਿਧੀਆਂ ਉੱਤੇ ਹੋਰ ਨਕੇਲ ਕਸਦਿਆਂ ਉਤਪਾਦਕਾਂ, ਥੋਕ ਤੇ ਪ੍ਰਚੂਨ ਵਿਕਰੇਤਾ ਵਿਚਾਲੇ ਚੱਲ ਰਹੇ ਨਾਪਾਕ ਗੱਠਜੋੜ ਨੂੰ ਤੋੜਨ ਲਈ ਆਬਕਾਰੀ ਸੁਧਾਰ ਗਰੁੱਪ ਬਣਾਉਣ ਦਾ ਐਲਾਨ ਕੀਤਾ।


ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ 5 ਮੈਂਬਰੀ ਗਰੁੱਪ ਨੂੰ ਇਸ ਕਾਰੋਬਾਰ ਦੇ ਨਾਪਾਕ ਗਠਜੋੜ ਦਾ ਭਾਂਡਾ ਭੰਨਣ ਲਈ 60 ਦਿਨਾਂ ਦੇ ਅੰਦਰ ਆਪਣੀਆਂ ਸ਼ਿਫਾਰਸ਼ਾਂ ਸੌਂਪਣ ਲਈ ਕਿਹਾ ਗਿਆ ਹੈ ਤਾਂ ਜੋ ਸ਼ਰਾਬ ਦੀ ਨਾਜਾਇਜ਼ ਵਿਕਰੀ ਬੰਦ ਹੋ ਸਕੇ ਅਤੇ ਸੂਬੇ ਦਾ ਆਬਕਾਰੀ ਮਾਲੀਆ ਵੱਧ ਸਕੇ।

 

ਗਰੁੱਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਡੀ.ਐਸ.ਕੱਲ, ਸਲਹਾਕਾਰ ਵਿੱਤੀ ਸਰੋਤ ਵੀ.ਕੇ.ਗਰਗ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ।

 

ਵਿਸ਼ੇਸ਼ ਜਾਂਚ ਟੀਮ (ਸਿਟ) ਜਿਸ ਨੂੰ ਸੂਬੇ ਅੰਦਰ ਸ਼ਰਾਬ ਦੇ ਨਾਜਾਇਜ਼ ਵਪਾਰ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਦਾ ਕੰਮ ਸੌਂਪਿਆ ਗਿਆ ਹੈ ਜਿਸ ਵਿੱਚ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਵੀ ਸ਼ਾਮਲ ਹੈ, ਦੇ ਬਰਾਬਰ ਕੰਮ ਕਰਦਿਆਂ ਗਰੁੱਪ ਵੱਲੋਂ ਅਜਿਹੀ ਮਿਲੀਭੁਗਤ ਕਾਰਨ ਸੂਬੇ ਨੂੰ ਆਮਦਨੀ ਪੱਖੋਂ ਹੋ ਰਹੇ ਨੁਕਸਾਨ ਪਿਛਲੇ ਖੱਪਿਆਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Formation of Excise Reform Group to crack down on illicit trade in liquor