ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਦੀਆਂ ਦੇ ਮੁੜ ਵਸੇਬੇ, ਭਲਾਈ ਤੇ ਸ਼ਿਕਾਇਤਾਂ ਦੇ ਹੱਲ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ

ਕੈਦੀਆਂ ਦੇ ਮੁੜ ਵਸੇਬੇ, ਭਲਾਈ ਤੇ ਸ਼ਿਕਾਇਤਾਂ ਦੇ ਹੱਲ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ

ਜੇਲ੍ਹਾਂ `ਚ ਬੰਦ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਜੇਲਾਂ `ਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਰਾਜ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ (ਜੇਲ੍ਹਾਂ) ਬੋਰਡ ਦੇ ਚੇਅਰਮੈਨ ਹੋਣਗੇ ਅਤੇ ਆਈ ਜੀ (ਜੇਲਾਂ) ਮੈਂਬਰ ਸਕੱਤਰ ਹੋਣਗੇ। ਇਸ ਬੋਰਡ ਦੇ ਹੋਰ ਮੈਂਬਰਾਂ `ਚ ਜੁਡੀਸ਼ੀਅਲ ਸਕੱਤਰ ਜਾਂ ਉਸ ਦੇ ਪ੍ਰਤੀਨਿਧ, ਜੋ ਕਿ ਘੱਟੋ-ਘੱਟ ਸਕੱਤਰ ਪੱਧਰ ਦੇ ਆਈ ਜੀ (ਹੈੱਡਕੁਆਟਰ) ਦੇ ਅਹੁਦੇ `ਤੇ ਤਾਇਨਾਤ ਹੋਣਗੇ, ਇਸ ਤੋਂ ਇਲਾਵਾ ਡਾਇਰੈਕਟਰ ਤਕਨੀਕੀ ਸਿੱਖਿਆ, ਡਾਇਰੈਕਟਰ ਸਿਹਤ ਸੇਵਾਵਾਂ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਮੁੱਖ ਇੰਜੀਨੀਅਰ ਲੋਕ ਨਿਰਮਾਣ ਬੋਰਡ ਦੇ ਮੈਂਬਰ ਹੋਣਗੇ।


ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਤੋਂ ਇਲਾਵਾ ਗੈਰ-ਸਰਕਾਰੀ ਮੈਂਬਰਾਂ `ਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ, ਵਿਧਾਇਕ ਸਤਕਾਰ ਕੌਰ, ਕੁਲਬੀਰ ਸਿੰਘ ਜ਼ੀਰਾ ਤੇ ਕੁਲਤਾਰ ਸਿੰਘ ਸੰਧਵਾਂ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਬੱਚਿਆਂ ਦੇ ਮਾਹਿਰ ਪ੍ਰੋ .ਹਰਸ਼ਿੰਦਰ ਕੌਰ ਐਮ ਡੀ, ਸਮਾਜ ਸੇਵੀ ਮੁਕੇਸ਼ ਸ਼ਰਮਾ, ਸਾਬਕਾ ਵਿਧਾਇਕ ਸਵਿੰਦਰ ਸਿੰਘ ਅਤੇ ਸੇਵਾਮੁਕਤ ਆਈ ਜੀ (ਜੇਲਾਂ) ਬਿਕਰਮਜੀਤ ਸਿੰਘ ਸੰਧੂ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Formation of State Advisory Board to resolve rehabilitation welfare and grievances