ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਈਕੋਰਟ ਵੱਲੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਰਾਹਤ

ਹਾਈਕੋਰਟ ਵੱਲੋਂ ਅਕਾਲੀ ਦਲ ਦੇ ਸਬਕਾ ਵਿਧਾਇਕ ਮਨਤਾਰ ਬਰਾੜ ਨੂੰ ਰਾਹਤ

ਬਹਿਬਲ ਕਲਾਂ ਗੋਲੀਕਾਂਡ ਦੀ ਵਾਪਰੀ ਘਟਨਾ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਮਿਲ ਗਈ ਹੈ।

 

ਹਾਈਕੋਰਟ ਨੇ ਮਨਤਾਰ ਬਰਾੜ ਦੀ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ ਗਈ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਜਾਂਚ ਦੇ ਲਈ ਉਹ ਸਹਿਯੋਗ ਕਰਨਗੇ।

 

ਜ਼ਿਕਰਯੋਗ ਹੈ ਕਿ ਕੋਟਕਪੂਰਾ ਵਿਚ ਵਾਪਰੇ ਗੋਲੀਕਾਂਡ ਮਾਮਲੇ ਵਿਚ ਜਾਂਚ ਕਰ ਰਹੇ ਐਸਆਈਟੀ ਨੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਨੂੰ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਹੈ

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਮਨਤਾਰ ਬਰਾੜ ਵੱਲੋਂ ਪਾਈ ਪਟੀਸ਼ਨ ਉਤੇ ਐਸਆਈਟੀ ਨੇ ਲਿਖਤੀ ਦਿੱਤਾ ਕਿ ਮਨਤਾਰ ਬਰਾੜ ਉਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਦੋਸ਼ ਲੱਗੇ ਹਨ ਇਸ ਲਈ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦੇਣ ਸਬੰਧੀ ਮੰਗ ਕੀਤੀ

 

ਹੇਠਲੀ ਅਦਾਲਤ ਨੇ ਮਨਤਾਰ ਬਰਾੜ ਦੀ ਪਟੀਸ਼ਨਰ ਰੱਦ ਕਰ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Akali MLA Mantar Singh granted interim relief by HC