ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ ਕੈਬਨਿਟ ਮੰਤਰੀ ਗੋਬਿੰਦ ਕਾਂਝਲਾ ਨਹੀਂ ਰਹੇ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਗੋਬਿੰਦ ਸਿੰਘ ਕਾਂਝਲਾ ਦਾ ਅੱਜ ਸਵੇਰੇ 2.30 ਵਜੇ ਦੇਹਾਂਤ ਹੋ ਗਿਆ ਪੰਜਾਬ ਦੇ ਰਾਜਨੀਤਿਕ ਪਿੜ੍ਹ ਵਿੱਚ ਦਮਦਾਰ ਲੀਡਰ ਦੇ ਨਾਂ ਨਾਲ ਜਾਣੇ ਜਾਂਦੇ ਰਾਸ਼ਟਰੀ ਘੱਟ ਗਿਣਤੀਆਂ ਅਤੇ ਦਲਿਤ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ 65 ਸਾਲਾ ਮਰਹੂਮ ਗੋਬਿੰਦ ਸਿੰਘ ਕਾਂਝਲਾ ਨੇ ਪਹਿਲੀ ਵਾਰ ਲੱਖਾਂ ਲੋੜਵੰਦ ਲੋਕਾਂ ਦੀਆਂ ਪੈਨਸ਼ਨਾਂ ਲਗਾ ਕੇ ਪੰਜਾਬ ਦੀ ਸਿਆਸਤ ਚ ਇੱਕ ਵੱਖਰੀ ਪਹਿਚਾਣ ਬਣਾਈ ਸੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਖਾਸ ਗੱਲ ਇਹ ਹੈ ਕਿ ਕਾਂਝਲਾ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸਮੇਂ ਸੱਸਦੀ ਸਕੱਤਰ, ਰਾਜ ਮੰਤਰੀ ਅਤੇ ਤੀਜੀ ਵਾਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਰਹਿ ਚੁੱਕੇ ਹਨ ਅਤੇ ਉਹ ਆਪਣੇ ਕੰਮਾਂ ਕਰਕੇ ਪੰਜਾਬ ਵਿੱਚ ਧੜਲੇਦਾਰ ਮੰਤਰੀ ਵਜੋਂ ਜਾਣੇ ਜਾਂਦੇ ਸਨ। ਪੰਜਾਬ ਦੇ ਬਜ਼ੁਰਗਾਂ ਵੱਲੋਂ ਕਾਂਝਲਾ ਨੂੰ ’ਸ਼ਰਬਨ ਪੁੱਤ’ ਵੀ ਕਿਹਾ ਜਾਂਦਾ ਸੀ।


ਮਰਹੂਮ ਕਾਂਝਲਾ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਆਪ ਦੇ ਮਾਲਵਾ ਜੋਨ ਪ੍ਰਧਾਨ ਦਲਵੀਰ ਸਿੰਘ ਢਿੱਲੋਂ, ਜਗਤਾਰ ਸਿੰਘ ਬਾਗੜੀ, ਕਾਂਗਰਸ ਪਾਰਟੀ ਦੇ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ, ਆਪ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਾਤਾਵਰਣ ਪ੍ਰੇਮੀ ਤੇ ਸਮਾਜ ਸੇਵੀ ਪਾਲਾ ਮੱਲ ਸਿੰਗਲਾ, ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ, ਬਹੁਜਨ ਸਮਾਜ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਇੰਚਾਰਜ ਕੁਲਵੰਤ ਸਿੰਘ ਟਿੱਬਾ, ਸਰਪੰਚ ਗੁਰਦੀਪ ਸਿੰਘ ਅਲੀਪੁਰ, ਜਥੇਦਾਰ ਬਲਵੰਤ ਸਿੰਘ ਮਾਹਮਦਪੁਰ, ਜਸਵਿੰਦਰ ਸਿੰਘ ਦੀਦਾਰਗੜ੍ਹ, ਗੁਰਲਾਲ ਸਿੰਘ ਲਾਲੀ ਸਲੇਮਪੁਰ, ਸੇਠ ਜੀਵਨ ਲਾਲ ਗੋਇਲ, ਐਸ.ਸੀ/ਬੀਸੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾਂ ਪ੍ਰੈਸ ਸਕੱਤਰ ਕੁਲਵੰਤ ਸਿੰਘ ਪੰਜਗਰਾਈਆਂ, ਸੂਫੀ ਗਾਇਕ ਸਰਦਾਰ ਅਲੀ ਆਦਿ ਆਗੂਆਂ ਨੇ ਕਾਂਝਲਾ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਹਿਗੁਰੂ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਮਰਹੂਮ ਕਾਂਝਲਾ ਦੇ ਸਪੁੱਤਰ ਤੇ ਪਿੰਡ ਕਾਂਝਲਾ ਦੇ ਨਵ-ਚੁਣੇ ਸਰਪੰਚ ਅਮਨਦੀਪ ਸਿੰਘ ਕਾਂਝਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਸੰਗਰੂਰ ਚ ਉਨ੍ਹਾਂ ਦੇ ਜੱਦੀ ਪਿੰਡ ਕਾਂਝਲਾ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Cabinet minister Gobind kanjhala is no more