ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਰਾਹਤ

1 / 2ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਰਾਹਤ

2 / 2punjab and haryana high court

PreviousNext

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਰਾਹਤ ਦਿੱਤੀ ਹੈ। ਮਾਨਯੋਗ ਅਦਾਲਤ ਨੇ ਪੰਜਾਬ ਸਰਕਾਰ ਨੂੰ ਦਿੱਤੀ ਹੈ ਕਿ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਕਿਸੇ ਵੀ ਕੇਸ `ਚ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇੱਕ ਹਫ਼ਤੇ ਦਾ ਨੋਟਿਸ ਦਿੱਤਾ ਜਾਵੇ।

 

ਸਾਬਕਾ ਡੀਜੀਪੀ ਨੇ ਸੁਮੇਧ ਸਿੰਘ ਸੈਣੀ ਨੇ ਹਾਈਕੋਰਟ ਪਹੁੰਚ ਕਰ ਕੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਅਧਾਰ `ਤੇ ਉਨ੍ਹਾਂ ਵਿਰੁੱਧ ਵਿੱਢੀ ਜਾਣ ਵਾਲੀ ਕਿਸੇ ਹੋਣ ਸਕਣ ਵਾਲੀ ਕਾਰਵਾਈ ਦਾ ਖ਼ਦਸ਼ਾ ਪ੍ਰਗਟਾਇਆ ਸੀ ਅਤੇ ਉਨ੍ਹਾਂ ਮੰਗ ਕੀਤੀ ਗਈ ਸੀ ਕਿ ਰਿਪੋਰਟ ਦੇ ਅਧਾਰ `ਤੇ ਜੇਕਰ ਕੋਈ ਕਾਰਵਾਈ ਜਾਂ ਗ੍ਰਿਫ਼ਤਾਰੀ ਕੀਤੀ ਜਾਣੀ ਹੈ ਤਾਂ ਪਹਿਲਾਂ ਨੋਟਿਸ ਦਿੱਤਾ ਜਾਵੇ।

 

ਸੈਣੀ ਨੇ ਇਹ ਮੰਗ ਵੀ ਕੀਤੀ ਸੀ ਕਿ ਜੇਕਰ ਕੋਈ ਕੇਸ ਉਨ੍ਹਾਂ ਵਿਰੁੱਧ ਹੈ ਤਾਂ ਇਹ ਸੀ.ਬੀ.ਆਈ. ਜਾਂ ਅਜਿਹੀ ਕਿਸੇ ਬਾਹਰਲੀ ਏਜੰਸੀ ਤੋਂ ਕਰਵਾਈ ਜਾਵੇ ਜਿਹੜੀ ਕਿ ਪੰਜਾਬ ਸਰਕਾਰ ਦੇ ਕੰਟਰੋਲ ਹੇਠਾਂ ਕੰਮ ਨਾ ਕਰਦੀ ਹੋਵੇ। ਹਾਈਕੋਰਟ ਨੇ ਅੱਜ ਸੈਣੀ ਦੀ ਅਰਜ਼ੀ `ਤੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਜਿੱਥੇ ਅੰਤਰਿਮ ਰਾਹਤ ਦਿੱਤੀ ਹੈ, ਉੱਥੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।     

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former DGP Sumedh Saini gets interim relief from High Court