ਬਹਿਬਲ ਕਲਾਂ ਗੋਲੀਕਾਂਡ ’ਚ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਅੱਜ ਰੋਪੜ ਦੀ ਜੇਲ੍ਹ ਵਿਚੋਂ ਵੀਡੀਓ ਕਾਨਫਰੰਸ ਰਾਹੀਂ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ੀ ਭੁਗਤੀ।
ਅਦਾਲਤ ਵੱਲੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਚਰਨਜੀਤ ਨੂੰ ਸੁਰੱਖਿਆ ਕਾਰਨਾਂ ਕਰਕੇ ਪਟਿਆਲਾ ਦੀ ਜੇਲ੍ਹ ਵਿਚ ਭੇਜਿਆ ਗਿਆ ਸੀ, ਪ੍ਰੰਤੂ ਬਾਅਦ ਵਿਚ ਉਨ੍ਹਾਂ ਨੂੰ ਕੁਝ ਕਾਰਨਾਂ ਕਰਕੇ ਰੋਪੜ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।
ਇੱਥੇ ਵਰਨਣਯੋਗ ਹੈ ਬਹਿਬਲ ਕਲਾਂ ਵਿਚ ਵਾਪਰੇ ਗੋਲੀਕਾਂਡ ਵਿਚ ਚਰਨਜੀਤ ਸ਼ਰਮਾ ਨੂੰ ਬੀਤੀ 27 ਜਨਵਰੀ ਨੂੰ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ਗਾਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।