ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਚਾਰ ਫੋਕਲ ਪੁਆਇੰਟਾਂ ਦਾ ਹੋਵੇਗਾ ਨਵੀਨੀਕਰਨ

ਪੰਜਾਬ ਦੇ ਚਾਰ ਫੋਕਲ ਪੁਆਇੰਟਾਂ ਦਾ ਹੋਵੇਗਾ ਨਵੀਨੀਕਰਨ

ਪੰਜਾਬ ਦੇ ਜਿ਼ਲ੍ਹਾ ਲੁਧਿਆਣਾ, ਜਲੰਧਰ, ਬਠਿੰਡਾ ਅਤੇ ਮੰਡੀ ਗੋਬਿੰਦਗੜ੍ਹ `ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਫੋਕਲ ਪੁਆਇੰਟਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਇਨ੍ਹਾਂ ਚਾਰ ਫੋਕਲ ਪੁਆਇੰਟਾਂ `ਤੇ ਨਵੀਨੀਕਰਨ ਲਈ 21.84 ਕਰੋੜ ਰੁਪਏ ਖਰਚ ਕੀਤਾ ਜਾਵੇਗਾ।

 

ਇਸ ਸਬੰਧੀ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਦਯੋਗਿਕ ਫੋਕਲ ਪੁਆਇੰਟ ਫੇਜ-4, ਲੁਧਿਆਣਾ ਦੇ ਨਵੀਨੀਕਰਨ ’ਤੇ 6.70 ਕਰੋੜ ਰੁਪਏ ਖ਼ਰਚੇ ਜਾਣਗੇ। ਇਸੇ ਤਰ੍ਹਾਂ ਉਦਯੋਗਿਕ ਫੋਕਲ ਪੁਆਇੰਟ, ਜਲੰਧਰ ਦੇ ਨਵੀਨੀਕਰਨ ਅਤੇ ਵਿਸਥਾਰ ’ਤੇ 9.57 ਕਰੋੜ ਰੁਪਏ, ਉਦਯੋਗਿਕ ਫੋਕਲ ਪੁਆਇੰਟ ਬਠਿੰਡਾ ਦਾ 3.09 ਕਰੋੜ ਰੁਪਏ ਅਤੇ ਉਦਯੋਗਿਕ ਫੋਕਲ ਪੁਆਇੰਟ ਮੰਡੀ ਗੋਬਿੰਦਗੜ੍ਹ ਦਾ 2.48 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ।

 

ਉਨ੍ਹਾਂ ਕਿਹਾ ਕਿ ਚਾਰ ਵੱਖਰੇ ਉਦਯੋਗਿਕ ਫੋਕਲ ਪੁਆਇੰਟਾਂ ਦਾ ਨਵੀਨੀਕਰਨ ਕਰਨ ਲਈ ਪ੍ਰਸਤਾਵ ਐਮਐਸਐਮਈ ਨਵੀਂ ਦਿੱਲੀ ਨੂੰ ਭੇਜਿਆ ਗਿਆ ਹੈ, ਜਿਸ ’ਤੇ 38.28 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਸਤਾਵ ਤਹਿਤ ਉਦਯੋਗਿਕ ਫੋਕਲ ਪੁਆਇੰਟ, ਅੰਮਿ੍ਰਤਸਰ ਅਤੇ ਉਦਯੋਗਿਕ ਫੋਕਲ ਪੁਆਇੰਟ ਪਠਾਨਕੋਟ ਦਾ ਨਵੀਨੀਕਰਨ ਕ੍ਰਮਵਾਰ 10.39 ਕਰੋੜ ਰੁਪਏ ਅਤੇ 10.14 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। 

 

ਉਨ੍ਹਾਂ ਦੱਸਿਆ ਕਿ ਉਦਯੋਗਿਕ ਫੋਕਲ ਪੁਆਇੰਟ ਗੋਇੰਦਵਾਲ ਸਾਹਿਬ ਫੇਜ-1 ਤੇ 2 ਦਾ ਨਵੀਨੀਕਰਨ 9.13 ਕਰੋੜ ਰੁਪਏ ਅਤੇ ਉਦਯੋਗਿਕ ਫੋਕਲ ਪੁਆਇੰਟ ਚਨਾਲੋਂ ਦਾ ਨਵੀਨੀਕਰਨ 8.62 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Four industrial focal points to be undergo facelift at a cost of Rs 22 crore