ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੰਡੀਗੜ੍ਹ ’ਚ ਨਕਾਬਪੋਸ਼ਾਂ ਨੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਇਕ ਮੌਤ

ਚੰਡੀਗੜ੍ਹ ਵਿੱਚ ਬੁੱਧਵਾਰ ਦੁਪਹਿਰ ਬਾਅਦ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੈਕਟਰ -17 ਸਥਿਤ ਸੈਂਟਰਲ ਥਾਣੇ ਨੇੜੇ ਵਾਪਰੀ। 

 

ਚਾਰ ਨਕਾਬਪੋਸ਼ ਨੌਜਵਾਨਾਂ ਨੇ ਦਿਨ ਦਿਹਾੜੇ ਆਲਟੋ ਕੈਬ ਬਾਹਰ ਖੜ੍ਹੇ ਦੋ ਨੌਜਵਾਨਾਂ 'ਤੇ 5 ਗੋਲੀਆਂ ਚਲਾਈਆਂ। ਫਾਇਰਿੰਗ ਤੋਂ ਬਾਅਦ ਦੋ ਬਦਮਾਸ਼ ਮੌਕੇ 'ਤੇ ਭੱਜ ਗਏ ਜਦਕਿ ਦੋ ਆਟੋ 'ਚ ਸਵਾਰ ਹੋ ਕੇ ਮੌਕੇ ਤੋਂ ਭੱਜ ਗਏ।

 

ਜਾਣਕਾਰੀ ਅਨੁਸਾਰ ਗੋਲੀ ਮਾਰਨ ਵਾਲੇ ਨੌਜਵਾਨ ਕੌਣ ਸਨ, ਬਾਰੇ ਕੋਈ ਜਾਣਕਾਰੀ ਅਜੇ ਪ੍ਰਾਪਤ ਨਹੀਂ ਹੋਈ। ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। 

 

ਵਾਪਰੀ ਘਟਨਾ ਦੀ ਜਾਣਕਾਰੀ ਰਾਹਗੀਰਾਂ ਨੇ ਪੁਲਿਸ ਨੂੰ ਦਿੱਤੀ। ਮੌਕੇ ਉੱਤੇ ਪੁੱਜੀ ਪੁਲਿਸ ਵੱਲੋਂ ਜ਼ਖ਼ਮੀ ਦੋਹਾਂ ਲੜਕਿਆਂ ਨੂੰ ਪੀਜੀਆਈ ਲੈ ਕੇ ਗਏ ਜਿਥੇ ਡਾਕਟਰਾਂ ਨੇ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਇੱਕ ਜ਼ੇਰੇ ਇਲਾਜ ਹੈ। 

 

ਪੁਲਿਸ ਵੱਲੋਂ ਘਟਨਾ ਵਿੱਚ ਸ਼ਾਮਲ ਨੌਜਵਾਨਾਂ ਦੀ ਭਾਲ ਜਾਰੀ ਕਰ ਦਿੱਤੀ ਹੈ ਅਤੇ ਇਸ ਨੂੰ ਛੇਤੀ ਹੱਲ ਕਰਨ ਲਈ ਕਿਹਾ ਗਿਆ।

 


.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Four masked youths shoot 5 bullets at two youths one dies