ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਕਮੇਟੀ ਦੀ 4 ਮੈਂਬਰੀ ਕਮੇਟੀ ਕਰੇਗੀ ਸਨੌਰ ਕੇਸ ਬੇਅਦਬੀ ਘਟਨਾ ਦੀ ਜਾਂਚ

ਸ਼੍ਰੋਮਣੀ ਕਮੇਟੀ ਦੀ 4 ਮੈਂਬਰੀ ਕਮੇਟੀ ਕਰੇਗੀ ਸਨੌਰ ਕੇਸ ਬੇਅਦਬੀ ਘਟਨਾ ਦੀ ਜਾਂਚ

ਬੀਤੇ ਦਿਨੀਂ ਪਟਿਆਲਾ ਜਿ਼ਲ੍ਹੇ ਦੇ ਸਨੌਰ `ਚ ਪੁਲਿਸ ਵੱਲੋਂ ਸਿੱਖ ਨੌਜਵਾਨਾਂ `ਤੇ ਕੀਤੇ ਗਏ ਅਣ ਮਨੁੱਖੀ ਤਸ਼ੱਦਦ ਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਮੈਂਬਰੀ ਦਾ ਗਠਨ ਕੀਤਾ ਗਿਆ। ਗਠਿਤ ਕੀਤੀ ਗਈ ਕਮੇਟੀ ਇਸ ਮਾਮਲੇ ਦੀ ਮੁਕੰਮਲ ਜਾਣਕਾਰੀ ਪ੍ਰਾਪਤ ਕਰੇਗੀ।

 

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦੇ ਮੁਤਾਬਕ ਗਠਿਤ ਕੀਤੀ ਕਮੇਟੀ `ਚ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਲ ਸਿੰਘ ਲਾਛੜੂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਦੇਵ ਸਿੰਘ ਅਤੇ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਕਰਨੈਲ ਸਿੰਘ ਕੋਆਰਡੀਨੇਟਰ ਨੂੰ ਸ਼ਾਮਲ ਕੀਤਾ ਗਿਆ ਹੈ। 4 ਮੈਂਬਰੀ ਸਬ ਕਮੇਟੀ ਨੂੰ ਤਿੰਨ ਦਿਨਾਂ `ਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ `ਤੇ ਪਰਚਾ ਦਰਜ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜਵਾਨਾਂ ਤੱਕ ਪਹੁੰਚ ਕਰਕੇ ਮੁਕੰਮਲ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾਉਣ ਲਈ ਪੀੜਤਾਂ ਦੀ ਮਦਦ ਕੀਤੀ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:four member committee of the SGPC will investigate the incident of a senseless case