ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਨੂੰ ਮਾਤ ਦੇਣ ਵਾਲੇ ਸੁਜਾਨਪੁਰ ਦੇ 4 ਮਰੀਜ਼ਾਂ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸਵਾਗਤ

ਪੰਜਾਬ 'ਚ ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਹੀ ਕੋਰੋਨਾ ਖੌਫ਼ ਵਿਚਾਲੇ ਅੱਜ ਪਠਾਨਕੋਟ ਤੋਂ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਇਲਾਕੇ ਦੇ 4 ਕੋਰੋਨਾ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਦੇਣ ਮਗਰੋਂ ਘਰ ਵਾਪਸ ਭੇਜ ਦਿੱਤਾ ਗਿਆ ਹੈ।
 

ਅੱਜ ਜਦੋਂ ਇਨ੍ਹਾਂ ਮਰੀਜ਼ਾਂ ਨੂੰ ਹਸਪਤਾਲ ਤੋਂ ਘਰ ਵਾਪਸ ਲਿਆਂਦਾ ਗਿਆ ਤਾਂ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ, ਸੁਜਾਨਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਵਿਨੇ ਮਹਾਜਨ ਇਨ੍ਹਾਂ ਦੇ ਸਵਾਗਤ ਲਈ ਮੌਜੂਦ ਸਨ। ਕੋਰੋਨਾ ਵਿਰੁੱਧ ਜਿੱਤ ਪ੍ਰਾਪਤ ਕਰਨ ਵਾਲੇ ਇਨ੍ਹਾਂ ਲੋਕਾਂ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਮਰੀਜ਼ਾਂ ਨੂੰ ਬੀਤੀ 23 ਅਪ੍ਰੈਲ ਨੂੰ ਸੰਕਰਮਣ ਤੋਂ ਠੀਕ ਹੋਣ ਤੋਂ ਬਾਅਦ ਵਾਪਸ ਘਰ ਭੇਜਿਆ ਗਿਆ ਸੀ। ਹੁਣ ਪਠਾਨਕੋਟ ਜ਼ਿਲ੍ਹੇ 'ਚ 25 ਮਰੀਜ਼ਾਂ ਵਿੱਚੋਂ 9 ਮਰੀਜ਼ ਠੀਕ ਹੋ ਗਏ ਹਨ।
 

ਅੱਜ ਘਰ ਪਰਤੇ ਚਾਰ ਲੋਕਾਂ ਵਿੱਚ ਇੱਕ ਨੌਜਵਾਨ ਲੜਕੀ ਅਤੇ ਪੰਜਾਬ ਪੁਲਿਸ ਦੀ ਸੇਵਾਮੁਕਤ ਏਐਸਆਈ ਮਹਿਲਾ ਸ਼ਾਮਲ ਹੈ। ਉਹ ਆਪਣੇ ਕੋਰੋਨਾ ਵਾਇਰਸ ਪੀੜਤ ਪਤੀ ਕਾਰਨ ਇਸ ਲਾਗ ਦੀ ਲਪੇਟ 'ਚ ਆਈ ਸੀ।

 


 

ਇਸ ਦੌਰਾਨ ਸੇਵਾਮੁਕਤ ਏਐਸਆਈ ਨੇ ਪੱਤਰਕਾਰਾਂ ਨਾਲ ਆਪਣਾ ਤਜ਼ਰਬਾ ਸਾਂਝਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਲਾਜ ਦੌਰਾਨ ਉਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀਜੀਪੀ ਦਿਨਕਰ ਗੁਪਤਾ ਨੇ ਫ਼ੋਨ ਕੀਤਾ ਅਤੇ ਉਸ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ ਸੀ।
 

ਉਨ੍ਹਾਂ ਪਠਾਨਕੋਟ ਹਸਪਤਾਲ ਦੇ ਸਟਾਫ਼ ਵੱਲੋਂ ਕੋਵਿਡ-19 ਮਰੀਜ਼ਾਂ ਨੂੰ ਬਿਹਤਰੀਨ ਇਲਾਜ ਦੇਣ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਨੂੰ ਕਾਬੂ 'ਚ ਰੱਖਣ ਲਈ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Four more from Sujanpur report negative to coronavirus sent back with petal showers