ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜਪੁਰਾ 'ਚ ਔਰਤ ਸਮੇਤ 4 ਲੋਕਾਂ ਨੂੰ ਹੋਇਆ ਕੋਰੋਨਾ ਵਾਇਰਸ

ਜ਼ਿਲ੍ਹਾ ਪਟਿਆਲਾ ਤੋਂ 25 ਕਿਲੋਮੀਟਰ ਦੂਰ ਸਥਿੱਤ ਰਾਜਪੁਰਾ ਕਸਬੇ 'ਚ ਇੱਕ ਔਰਤ ਸਮੇਤ 4 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਤਾਜ਼ਾ 4 ਮਾਮਲਿਆਂ ਨਾਲ ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ।
 

ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕਿਹਾ ਕਿ ਪਾਜ਼ੀਟਿਵ ਮਾਮਲਿਆਂ 'ਚ ਬੀਤੇ ਦਿਨੀਂ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਕਿਤਾਬ ਵਪਾਰੀ ਦੇ ਤਿੰਨ ਪਰਿਵਾਰਕ ਮੈਂਬਰ ਸ਼ਾਮਲ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਵਪਾਰੀ ਦੀ 46 ਸਾਲਾ ਪਤਨੀ ਅਤੇ ਦੋ ਪੁੱਤਰਾਂ (18 ਤੇ 16) ਦੇ ਸੈਂਪਲ ਵੀਰਵਾਰ ਨੂੰ ਲਏ ਗਏ ਸਨ।
 

ਡਾ. ਮਲਹੋਤਰਾ ਨੇ ਕਿਹਾ, "ਅਸੀਂ ਤਿੰਨਾਂ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ 'ਚ ਸ਼ਿਫ਼ਟ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅੰਦਰੂਨੀ ਹਿੱਸੇ ਦੇ ਕਈ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸੈਨੀਟੇਸ਼ਨ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।"

 


 

ਡਾ. ਮਲਹੋਤਰਾ ਨੇ ਕਿਹਾ ਕਿ ਰਾਜਪੁਰਾ ਦੀ ਰਹਿਣ ਵਾਲੀ ਇੱਕ ਹੋਰ 47 ਸਾਲਾ ਔਰਤ ਦੀ ਕੋਰੋਨਾ ਵਾਇਰਸ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਮਰੀਜ਼ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਮਗਰੋਂ ਰਾਜਪੁਰਾ ਦੇ ਸਿਵਲ ਹਸਪਤਾਲ ਪਹੁੰਚੀ ਸੀ। ਡਾਕਟਰਾਂ ਨੇ ਉਸ 'ਚ ਵਾਇਰਸ ਦੇ ਲੱਛਣ ਵੇਖਣ ਤੋਂ ਬਾਅਦ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦੇ ਨਮੂਨੇ ਲਏ ਗਏ। ਉਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
 

ਸਿਹਤ ਵਿਭਾਗ ਨੇ ਔਰਤ ਦੀ ਟ੍ਰੈਵਲ ਹਿਸਟਰੀ ਅਤੇ ਸੰਪਰਕ 'ਚ ਆਏ ਕਿਸੇ ਪਾਜ਼ੀਟਿਵ ਮਰੀਜ਼ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ, ਪਰ ਅਜਿਹਾ ਕੋਈ ਗੱਲ ਸਾਹਮਣੇ ਨਹੀਂ ਹੈ।

 

 

ਵਪਾਰੀ ਨੇ ਕਈ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਕੀਤੀ ਸੀ :
ਦੋ ਦਿਨ ਪਹਿਲਾਂ ਪਟਿਆਲਾ ਦੇ ਸਾਫ਼ਾਬਾਦੀ ਗੇਟ ਵਾਸੀ ਇੱਕ ਵਿਅਕਤੀ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ। ਉਹ ਲੌਕਡਾਊਨ ਲੱਗਣ ਤੋਂ ਬਾਅਦ ਇਲਾਕੇ 'ਚ ਲੰਗਰ ਵਰਤਾਉਣ ਦਾ ਕੰਮ ਕਰਦਾ ਰਿਹਾ ਹੈ। ਇਸ ਦੌਰਾਨ ਉਸ ਦੇ ਸੰਪਰਕ 'ਚ ਆਏ ਇਸ 50 ਸਾਲਾ ਕਿਤਾਬ ਵਪਾਰੀ ਨੂੰ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ। ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਪਤਾ ਲਗਾਇਆ ਹੈ ਕਿ ਇਸ ਵਪਾਰੀ ਨੇ ਲੌਕਡਾਊਨ ਤੋਂ ਬਾਅਦ ਕਰਫ਼ਿਊ ਪਾਸ 'ਤੇ ਪਟਿਆਲਾ ਦੇ ਸੇਂਟ ਪੀਟਰਜ਼ ਸਕੂਲ ਵਿੱਚ ਅੱਠਵੀਂ ਜਮਾਤ ਤਕ ਪੜ੍ਹਦੇ ਬੱਚਿਆਂ ਨੂੰ ਕਿਤਾਬਾਂ ਸਪਲਾਈ ਕੀਤੀ ਸੀ।

 

ਤਸਵੀਰਾਂ : ਭਰਤ ਬਾਤਿਸ਼

ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਕਈ ਬੱਚਿਆਂ ਦੇ ਮਾਪਿਆਂ ਨੇ ਕਿਤਾਬਾਂ ਖਰੀਦਣ ਲਈ ਉਸ ਦੀ ਦੁਕਾਨ ਤਕ ਪਹੁੰਚ ਕੀਤੀ ਸੀ ਅਤੇ ਕਈਆਂ ਦੇ ਘਰ ਤਕ ਇਸ ਵਪਾਰੀ ਵੱਲੋਂ ਖੁਦ ਕਿਤਾਬਾਂ ਪਹੁੰਚਾਈਆਂ ਗਈਆਂ ਸਨ। ਡੀਸੀ ਨੇ ਕਿਹਾ, "ਅਸੀਂ ਪਰਿਵਾਰਾਂ ਨੂੰ ਸੈਲਫ਼ ਕੁਆਰੰਟੀਨ ਕਰਨ ਅਤੇ ਪ੍ਰਸ਼ਾਸਨ ਨੂੰ ਤੁਰੰਤ ਰਿਪੋਰਟ ਕਰਨ ਲਈ ਕਿਹਾ ਹੈ।
 

ਜ਼ਿਕਰਯੋਗ ਹੈ ਕਿ ਇਹ ਕਿਤਾਬ ਵਪਾਰੀ ਸਾਫ਼ਾਬਾਦੀ ਗੇਟ ਵਾਸੀ ਮਰੀਜ਼ ਨਾਲ ਬੀਤੀ 10 ਅਪ੍ਰੈਲ ਨੂੰ ਜ਼ੀਰਕਪੁਰ ਵਿਖੇ ਕਰਫਿਊ ਪਾਸ 'ਤੇ ਕਿਤਾਬਾਂ ਦੀ ਸਪਲਾਈ ਪਹੁੰਚਾਉਣ ਲਈ ਆਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Four persons including a woman from Rajpura tested positive for Covid 19