ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਲੁਧਿਆਣਾ: ਲੜਕੀ ਸਣੇ 4 ਜਣਿਆਂ ਨੇ ਕਰੋੜਾਂ ਦੀ ਮਾਰੀ ਆਨਲਾਈਨ ਠੱਗੀ

ਲੁਧਿਆਣਾ ਪੁਲਿਸ ਵੱਲੋਂ ਇੱਕ ਹਜਾਰ ਤੋਂ ਵੀ ਜ਼ਿਆਦਾ ਲੋਕਾਂ ਨਾਲ ਠੱਗੀ ਕਰਨ ਵੱਲੇ ਇੱਕ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਮਾਮਲੇ 'ਚ ਇੱਕ ਲੜਕੀ ਸਮੇਤ ਚਾਰ ਜਣਿਆ ਨੂੰ ਗ੍ਰਿਫਤਾਰ ਕੀਤਾ ਹੈ।

 

ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ 12 ਮੋਬਾਇਲ ਅਤੇ ਹਜਾਰ ਲੋਕਾਂ ਦਾ ਬੀਮਾ ਡਾਟਾ ਬਰਾਮਦ ਕੀਤਾ ਗਿਆ ਹੈ। 

 

ਉਨ੍ਹਾਂ ਕਿਹਾ ਕਿ ਲੋਕ ਬੀਮਾ ਕੰਪਨੀ ਤੋਂ ਲੋਕਾਂ ਦਾ ਡਾਟਾ ਚੋਰੀ ਕਰਕੇ ਲੋਖਾਂ ਨੂੰ ਫੋਨ 'ਤੇ ਵੱਖ-ਵੱਖ ਤਰ੍ਹਾਂ ਦਾ ਲਾਲਚ ਦੇ ਕੇ ਜਿਵੇਂ ਕਿ 20 ਫੀਸਦੀ ਸਾਲਾਨਾ ਟੈਕਸ ਦੀ ਬੱਚਤ ਦਾ ਲਾਲਚ ਅਤੇ ਕਿਸੇ ਨੂੰ ਥੋੜੇ ਸਮੇਂ 'ਚ ਜ਼ਿਆਦਾ ਪੈਸਿਆਂ ਦਾ ਲਾਲਚ ਦੇ ਕੇ ਉਨ੍ਹਾਂ ਕੋਲੋਂ ਮੋਟੀ ਰਕਮ ਲੈ ਕੇ ਆਪਣੀ ਫਰਜੀ ਕੰਪਨੀ 'ਚ ਜ਼ਮਾਂ ਕਰਵਾ ਲੈਂਦੇ ਸਨ। 

 

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਲੋਕ ਹੁਣ ਤੱਕ ਕਰੋੜਾਂ ਰੁਪਏ ਦੀ ਠੱਗੀ ਕਰ ਚੁੱਕੇ ਹਨ ਅਤੇ ਇੱਕ ਹਜਾਰ ਤੋਂ ਜ਼ਿਆਦਾ ਲੋਕ ਇਨ੍ਹਾਂ ਦੀ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:four persons including girl did fraud of millions by online