ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਹਸਪਤਾਲਾਂ ’ਚ ਦਵਾਈਆਂ, ਇਲਾਜ ਤੇ ਜ਼ਰੂਰੀ ਟੈਸਟ ਬਿਲਕੁਲ ਮੁਫਤ: ਸਿੱਧੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੂਬਾਈ ਸਿਹਤ ਵਿਭਾਗ ਦੇ ਕੰਮਾਂ ਦੀ ਕਾਰਜਗੁਜਾਰੀ ਦਾ ਰਿਵਿਉ ਕੀਤਾਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਤਕਰੀਬਨ 40 ਲੱਖ ਲੋਕਾਂ ਨੂੰ -ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕੁੱਲ 1 ਲੱਖ ਤੋਂ ਵੀ ਵੱਧ ਲੋਕ ਇਸ ਯੋਜਨਾ ਦਾ ਲਾਭ ਉਠਾ ਚੁੱਕੇ ਹਨਇਨ੍ਹਾਂ ਦੇ ਇਲਾਜ ਤੇ 101 ਕਰੋੜ ਤੋਂ ਵੀ ਵੱਧ ਖਰਚ ਕੀਤਾ ਜਾ ਚੁੱਕਿਆ ਹੈ

 

ਇਸ ਦੌਰਾਨ . ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਦਵਾਈਆਂ, ਮੁਫਤ ਇਲਾਜ ਤੇ ਜਰੂਰੀ ਟੈਸਟ ਮੁਫਤ ਕੀਤੇ ਜਾ ਰਹੇ ਹਨਹੁਣ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਅਤੇ ਲੋਕਾਂ ਦੀ ਜਰੂਰਤ ਨੂੰ ਪੂਰਾ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਉੱਚ ਪੱਧਰੀ ਟੈਸਟਾਂ ਦੀ ਸੁਵਿਧਾ ਵੀ ਉਪਲਬੱਧ ਕਰਵਾਈ ਜਾ ਰਹੀ ਹੈਇਸ ਅਧੀਨ ਪੀਪੀਪੀ ਮਾਡਲ ਦੇ ਆਧਾਰ ਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਸੀਟੀ ਸਕੈਨ, ਐਮਆਰਆਈ, ਕੈਥ ਲੈਬ ਤੋਂ ਇਲਾਵਾ ਹੋਰ ਐਡਵਾਂਸ ਟੈਸਟ ਉਪਲਬੱਧ ਕਰਵਾਏ ਜਾਣਗੇ

 

ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਵੱਧਦੀ ਠੰਡ ਦੇ ਮੱਦੇਨਜਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਠੰਡ ਤੋਂ ਬੱਚਣ ਲਈ ਇੰਤਜਾਮ ਕੀਤੇ ਜਾਣ ਅਤੇ ਸੰਵੇਦਨਸ਼ੀਲ ਵਾਰਡਾਂ ਵਿੱਚ ਹੀਟ ਟਰੀਟਮੈਂਟ ਦਾ ਪ੍ਰਬੰਧ ਕੀਤਾ ਜਾਵੇ ਅਤੇ ਖਾਸ ਤੌਰ ਤੇ ਮਾਂ ਤੇ ਬੱਚੇ ਦੀ ਸਿਹਤ ਨੂੰ ਧਿਆਨ ਵਿੱਚ ਰੱਖਿਆ ਜਾਵੇਇਨ੍ਹਾਂ ਹੀ ਨਹੀਂ ਮਾਂ-ਬੱਚੇ ਦੀ ਸੰਭਾਲ ਲਈ ਸਿਹਤ ਵਿਭਾਗ, ਪੰਜਾਬ ਵੱਲੋਂ ਜਾਰੀ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ (ਐਸਓਪੀ) ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ

 

ਉਨ੍ਹਾਂ ਕਿਹਾ ਕਿ ਆਪਣੇ ਹਸਪਤਾਲ ਵਿੱਚ ਐਸਐਮਓ ਦੁਆਰਾ ਰੋਜਾਨਾ ਵਿਜਿਟ ਯਕੀਨੀ ਬਣਾਈ ਜਾਵੇ ਅਤੇ ਜਿਥੇ ਕਿਤੇ ਵੀ ਕਮੀ ਪਾਈ ਜਾਂਦੀ ਹੈਉਸਨੂੰ ਤੁਰੰਤ ਦਰੁਸਤ ਕੀਤਾ ਜਾਵੇਇਸ ਦੇ ਨਾਲ ਨਾਲ ਸਰਕਾਰ ਵੱਲੋਂ ਉਪਲਬੱਧ ਦਵਾਈਆਂ ਤੇ ਹੋਰ ਸੁਵਿਧਾਵਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ

 

ਇਸ ਮੌਕੇ ਤੇ ਡਾਇਰੈਕਟਰ ਫੈਮਿਲੀ ਵੈਲਫੇਅਰ ਡਾ. ਰੀਟਾ ਭਾਰਦਵਾਜ, ਡਾਇਰੈਕਟਰ ਪੀਐਚਐਸਸੀ ਡਾ. ਮੀਨਾ ਹਰਦੀਪ, ਡਾਇਰੈਕਟਰ (ਪ੍ਰੋਕਿਉਰਮੈਂਟ) ਪੀਐਚਐਸਸੀ ਡਾ. ਰਾਜੇਸ਼ ਸ਼ਰਮਾ, ਓਐਸਡੀ ਟੂ ਹੈਲਥ ਮਿਨੀਸਟਰ ਡਾ. ਬਲਵਿੰਦਰ ਸਿੰਘ, ਸਟੇਟ ਹੈਲਥ ਏਜੰਸੀ ਦੇ ਏਸੀਈਓ ਡਾ. ਸ਼ਵੇਤਾ, ਡਾਇਰੈਕਟਰ (ਫਾਈਨਾਂਸ), ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਸ਼੍ਰੀ ਨੀਰਜ ਸਿੰਗਲਾ, ਪ੍ਰੋਗਰਾਮ ਅਫਸਰ ਆਈਈਸੀ/ਬੀਸੀਸੀ ਸ਼੍ਰੀ ਸ਼ਿਵਿੰਦਰ ਸਿੰਘ ਸਹਿਦੇਵ ਤੇ ਹੋਰ ਅਧਿਕਾਰੀ ਮੌਜੂਦ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Free medicines treatment essential tests in government hospitals of Punjab says balbir singh Sidhu