ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਰੀਡਮ ਫਾਈਟਰਜ਼ ਸੁਕਸੈਰਜ਼ ਆਰਗੇਨਾਈਜੇਸ਼ਨ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ

ਫਰੀਡਮ ਫਾਈਟਰਜ਼ ਸੁਕਸੈਰਜ਼ ਆਰਗੇਨਾਈਜੇਸ਼ਨ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 300 ਯੂਨਿਟਾਂ ਤੱਕ ਮੁਫ਼ਤ ਘਰੇਲੂ ਬਿਜਲੀ ਦੀ ਸੁਵਿਧਾ ਪ੍ਰਾਪਤ ਕਰਨ ਵਾਸਤੇ 1 ਕਿਲੋਵਾਟ ਦੀ ਸ਼ਰਤ ਹਟਾਉਣ ਸਬੰਧੀ ਆਜ਼ਾਦੀ ਘੁਲਾਟੀਆਂ ਦੀ ਮੰਗ ’ਤੇ ਗੌਰ ਕਰਨ ਲਈ ਪੀ ਐਸ ਪੀ ਸੀ ਐਲ ਦੇ ਚੇਅਰਮੈਨ ਨੂੰ ਆਖਿਆ ਹੈ।

 

ਫਰੀਡਮ ਫਾਈਟਰਜ਼ ਸੁਕਸੈਰਜ਼ ਆਰਗੇਨਾਈਜੇਸ਼ਨ ਪੰਜਾਬ ਦੇ ਵਫ਼ਦ ਨਾਲ ਇੱਕ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਦੀਆਂ ਮੰਗਾਂ ਦੇ ਜਲਦੀ ਤੋਂ ਜਲਦੀ ਹੱਲ ਯਕੀਨੀ ਬਣਾਉਣ ਲਈ ਆਪਣੇ ਵਧੀਕ ਪ੍ਰਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ

 

ਮੁੱਖ ਮੰਤਰੀ ਇਸ ਸੰਗਠਨ ਦੇ ਮੈਂਬਰਾਂ ਦੀ ਬੇਨਤੀ ’ਤੇ ਇਕ ਵਿਸ਼ੇਸ਼ ਮੀਟਿੰਗ ਸੱਦੀ ਸੀ ਇਹ ਮੈਂਬਰ ਉਨ੍ਹਾਂ ਨੂੰ ਪਟਿਆਲਾ ਵਿਖੇ ਗਣਤੰਤਰ ਦਿਵਸ ਸਮਾਰੋਹ ਮੌਕੇ ਮਿਲੇ ਸਨ

 

ਆਜ਼ਾਦੀ ਘੁਲਾਟੀਆਂ ਦੀ ਉਨ੍ਹਾਂ ਦੇ ਪੁੱਤਰਾਂ ਨੂੰ ਬੱਸ ਸਫ਼ਰ ਦੀ ਸੁਵਿਧਾ ਦੇਣ ਸਬੰਧੀ ਇਕ ਹੋਰ ਮੰਗ ਦੇ ਸਬੰਧੀ ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਪ੍ਰਮੁੱਖ ਸਕੱਤਰ ਆਜ਼ਾਦੀ ਘੁਲਾਟੀਆਂ ਤੋਂ ਰਿਪੋਰਟ ਦੀ ਮੰਗ ਕੀਤੀ ਹੈ ਜੋ ਕਿ ਪਹਿਲਾਂ ਹੀ ਉਨ੍ਹਾਂ ਦੀਆਂ ਅਣ-ਵਿਹਾਇਆਂ ਧੀਆਂ ਨੂੰ ਦਿੱਤੀ ਜਾ ਰਹੀ ਹੈ

 

ਵਫ਼ਦ ਨੇ ਆਜ਼ਾਦੀ ਘੁਲਾਟੀਆਂ ਦੇ ਪੁੱਤ/ਧੀ ਅਤੇ ਪੋਤੇ/ਪੋਤੀਆਂ ਲਈ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ, ਜਨਤਕ ਅਦਾਰਿਆਂ ਵਿੱਚ ਨੌਕਰੀਆਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਦਾਖਲੇ ਲਈ ਕੋਟਾ 1 ਫੀਸਦੀ ਤੋਂ 5 ਫੀਸਦੀ ਤੱਕ ਵਧਾਉਣ ਦੀ ਮੁੱਖ ਮੰਤਰੀ ਨੂੰ ਅਪੀਲ ਕੀਤੀ।ਉਨ੍ਹਾਂ ਨੇ ਸੂਬਾ ਸਰਕਾਰ ਵਿੱਚ ਉਨ੍ਹਾਂ ਦੇ ਆਸ਼ਰਤਾਂ ਲਈ ਪਦਉੱਨਤੀ ਲਈ ਵਿਸ਼ੇਸ਼ ਕੋਟੇ ਦੀ ਮੰਗ ਕੀਤੀ

 

ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਿੱਖਿਆ ਮੰਤਰੀ ਓ ਪੀ ਸੋਨੀ, ਆਜ਼ਾਦੀ ਘੁਲਾਟੀਆਂ ਦੀ ਭਲਾਈ ਦੇ ਪ੍ਰਮੁੱਖ ਸਕੱਤਰ ਵੀ ਕੇ ਜੰਜੂਆ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਗਿਰੀਸ਼ ਦਿਆਲ ਸ਼ਾਮਲ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Freedom Fighter Succeeding Organization meets the Chief Minister