ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਹੜ੍ਹ–ਪ੍ਰਭਾਵਿਤ ਖੇਤਰਾਂ 'ਚ ਬਿਮਾਰੀਆਂ ਰੋਕਣ ਦੀਆਂ ਪੂਰੀਆਂ ਤਿਆਰੀਆਂ

ਪੰਜਾਬ ਹੜ੍ਹ–ਪ੍ਰਭਾਵਿਤ ਖੇਤਰਾਂ 'ਚ ਬਿਮਾਰੀਆਂ ਰੋਕਣ ਦੀਆਂ ਪੂਰੀਆਂ ਤਿਆਰੀਆਂ

 ਸਿਹਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਰੋਪੜ, ਜਲੰਧਰ, ਫਿਰੋਜ਼ਪੁਰ ਅਤੇ ਕਪੂਰਥਲਾ ਜਿਲ੍ਹਿਆਂ ਵਿੱਚ ਭਾਰੀ ਹੜ੍ਹਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਣੀ ਘੱਟਣ ਤੋਂ ਬਾਅਦ ਵੱਡੀ ਚੁਣੌਤੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਹਨ ਜਿਨਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ।

 

 

            ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਲੋਹੀਆਂ ਖਾਸ ਵਿਖੇ ਬਣਾਏ ਗਏ ਰਾਹਤ ਅਤੇ ਮੈਡੀਕਲ ਕੈਂਪ  ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਸ੍ਰੀ ਸਿੱਧੂ ਜਿਨ੍ਹਾਂ ਦੇ ਨਾਲ ਵਿਧਾਇਕ ਸ਼ਾਹਕੋਟ ਸ੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ, ਨੇ ਕਿਹਾ ਕਿ ਪਾਣੀ ਘੱਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਪੈਸ਼ਲਿਸਟ ਡਾਕਟਰਾਂ ਨੂੰ ਤਾਇਨਾਤ ਕੀਤਾ ਗਿਆ ਹੈ।

 

 

ਉਨ੍ਹਾਂ ਕਿਹਾ ਕਿ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਕਿਉਂਕਿ ਹੜ੍ਹ ਵਿੱਚ ਕੁਝ ਪਸ਼ੂ ਮਾਰੇ ਗਏ ਹਨ ਜੋ ਕਿ ਵਿਭਾਗ ਲਈ ਵੱਡੀ ਚੁਣੌਤੀ ਹੈ।

 

 

            ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹੰਗਾਮੀ ਸਥਿਤੀ ਨੂੰ ਦੇਖਦੇ ਹੋਏ  ਸਪੈਸ਼ਲਿਸਟ ਡਾਕਟਰਾਂ ਸਮੇਤ ਗਾਇਨੀ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਅਤੇ ਲੋਹੀਆਂ ਵਿਖੇ ਤਾਇਨਾਤ  ਕੀਤੇ ਗਏ ਹਨ।

 

            ਇਸ ਤੋਂ ਪਹਿਲਾਂ ਸ੍ਰੀ ਸਿੱਧੂ ਵਲੋਂ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖ਼ਾਸ ਵਿਖੇ ਮੰਡਾਲਾ ਪਿੰਡ ਦੇ ਲੋਕਾਂ ਜੋ ਕਿ ਹੜ੍ਹ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਨੂੰ ਮਿਲੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਵਲੋਂ ਜਿਵੇਂ ਹੀ ਪਾਣੀ ਘੱਟਦਾ ਹੈ ਉਨਾਂ ਦੇ ਮੁੜ ਵਸੇਬੇ ਲਈ ਹਰ ਬੁਨਿਆਦੀ ਅਤੇ ਵਿੱਤੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Full Preparations to tackle diseases in flood affected areas