ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦੀ ਅਹਿਮ ਭੂਮਿਕਾ: ਸਿੱਧੂ

 

ਮੁਹਾਲੀ ਨੂੰ ਸੂਬੇ ਦਾ ਨੰਬਰ ਇਕ ਹਲਕਾ ਬਣਾਇਆ ਜਾਵੇਗਾ


ਬੈਦਵਾਣ ਸਪੋਰਟਸ ਕਲੱਬ ਵੱਲੋਂ ਪਿੰਡ ਬਾਕਰਪੁਰ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 40ਵਾਂ ਦੰਗਲ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ ਜਿਸ ਵਿੱਚ ਲਗਭਗ 100 ਪਹਿਲਵਾਨਾਂ ਨੇ ਹਿੱਸਾ ਲਿਆ। 

 

ਇਨ੍ਹਾਂ ਮੁਕਾਬਲਿਆਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਾਕਰਪੁਰ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਬਲਬੀਰ ਸਿੰਘ ਸਿੱਧੂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਰੋਲ ਅਦਾ ਕਰਦੇ ਹਨ। ਪੰਜਾਬ ਸਰਕਾਰ ਵੱਲੋਂ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੂਰੇ ਸੂਬੇ ਵਿੱਚ ਸਮੇਂ ਸਮੇਂ ’ਤੇ ਖੇਡਾਂ ਕਰਵਾਈਆਂ ਜਾਂਦੀਆਂ ਹਨ। 

 

ਸ. ਸਿੱਧੂ ਨੇ ਇਸ ਮੌਕੇ ਹਲਕੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਮੁਹਾਲੀ ਨੂੰ ਸੂਬੇ ਦਾ ਨੰਬਰ ਇਕ ਹਲਕਾ ਬਣਾਇਆ ਜਾਵੇਗਾ। ਹਾਲ ਹੀ ਵਿੱਚ ਖਜ਼ਾਨਾ ਮੰਤਰੀ, ਪੰਜਾਬ ਸ੍ਰੀ ਮਨਪ੍ਰੀਤ ਬਾਦਲ ਨੇ ਮੁਹਾਲੀ ਸ਼ਹਿਰ ਦੇ ਵਿਕਾਸ ਲਈ 2.41 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਅਤੇ 1.45 ਕਰੋੜ ਹੋਰ ਸੁਸਾਇਟੀਆਂ ਲਈ ਦੇਣ ਦਾ ਵਾਅਦਾ ਕੀਤਾ ਗਿਆ ਹੈ।


ਇਸ ਦੌਰਾਨ ਜਤਿੰਦਰ ਪਥਰੇੜੀਆ ਜੱਟਾਂ ਅਤੇ ਮੀਤ ਕੁਹਾਲੀ ਵਿਚਕਾਰ 41 ਹਜ਼ਾਰ ਦੀ ਵੱਡੀ ਝੰਡੀ ਲਈ ਗਹਿਗੱਚ ਮੁਕਾਬਲਾ ਹੋਇਆ, ਜੋ 30-35 ਮਿੰਟਾਂ ਤੋਂ ਬਾਅਦ ਵੀ ਬਰਾਬਰ ਹੀ ਰਿਹਾ, ਜਦੋਂ ਕਿ 11 ਹਜ਼ਾਰ ਦੀ ਛੋਟੀ ਝੰਡੀ ਦਾ ਮੁਕਾਬਲਾ ਅਮਰਜੀਤ ਚੰਡੀਗੜ੍ਹ ਨੇ ਸਵਰਨ ਡੂਮਛੇੜੀ ਨੂੰ ਹਰਾ ਕੇ ਜਿੱਤਿਆ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Games plays a key role in keeping youth away from drugs: Sidhu