ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਦਾ ਦੋ ਦਿਨਾ ਪੁਲਿਸ ਰਿਮਾਂਡ

ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਬਾ

ਚੰਡੀਗੜ੍ਹ ਦੀ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਬਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਦੇ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਇੱਕ ਅਰਜ਼ੀ ਦਾਖ਼ਲ ਕਰ ਕੇ ਬੇਨਤੀ ਕੀਤੀ ਸੀ ਕਿ ਦਿਲਪ੍ਰੀਤ ਦੇ ਕਿਉਂਕਿ ਗੋਲ਼ੀ ਲੱਗੀ ਹੋਈ ਹੈ, ਉਸ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਸੁਮਨ ਪਟਲੇਨ ਦੀ ਅਦਾਲਤ ਸਾਹਵੇਂ ਪੇਸ਼ ਨਹੀਂ ਕੀਤਾ ਜਾ ਸਕਦਾ। ਇਸੇ ਲਈ ਮੈਜਿਸਟ੍ਰੇਟ ਨੇ ਪੁਲਿਸ ਦੀ ਉਹ ਦਲੀਲ ਪ੍ਰਵਾਨ ਕਰ ਲਈ।


ਮੁਲਜ਼ਮ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਐਂਬੂਲੈਂਸ `ਚ ਸਟ੍ਰੇਚਰ `ਤੇ ਪਿਆ ਰਿਹਾ ਤੇ ਉਸ ਨੇ ਉੱਥੇ ਹੀ ਦਸਤਾਵੇਜ਼ਾਂ `ਤੇ ਹਸਤਾਖਰ ਵੀ ਕੀਤੇ। ਪੁਲਿਸ ਨੇ ਦੋ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਵਾਰਦਾਤ ਦੇ ਮਾਮਲੇ ਵਿੱਚ ਪੁਲਿਸ ਨੇ ਦਿਲਪ੍ਰੀਤ ਸਿੰਘ ਦਾ ਦੋ ਦਿਨਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਉਹ ਪ੍ਰਵਾਨ ਕਰ ਦਿੱਤਾ। ਉਸ ਨੂੰ ਹੁਣ ਐਤਵਾਰ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਸਾਹਵੇਂ ਪੇਸ਼ ਕੀਤਾ ਜਾਵੇਗਾ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gangster Dilpreet sent on 2 days police remand