ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਗਾ : ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਕਰੀਬੀ ਸਾਥੀ ਵੀਨਾ ਬੁੱਟਰ ਗ੍ਰਿਫ਼ਤਾਰ

ਪੰਜਾਬੀ ਸਿੰਗਰ ਪਰਮੀਸ਼ ਵਰਮਾ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਨਾਮਜ਼ਦ ਪ੍ਰਸਿੱਧ ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ਼ ਬੁੱਢਾ ਤੋਂ ਪੁੱਛਗਿੱਛ ਤੋਂ ਬਾਅਦ ਮੋਗਾ ਪੁਲਿਸ ਨੇ ਬੁੱਧਵਾਰ ਨੂੰ ਮੋਗਾ ਗੈਂਗਸਟਰ ਵਰਿੰਦਰਪਾਲ ਸਿੰਘ ਉਰਫ਼ ਵੀਨਾ ਬੁੱਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਬੁੱਟਰ ਦੀ ਗ੍ਰਿਫ਼ਤਾਰੀ 'ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
 

ਬੁੱਟਰ, ਸੁਖਪ੍ਰੀਤ ਸਿੰਘ ਬੁੱਢਾ ਦਾ ਕਰੀਬੀ ਸਾਥੀ ਹੈ। ਉਹ ਦਵਿੰਦਰ ਸਿੰਘ ਬੰਬੀਹਾ ਦੇ ਸੰਪਰਕ 'ਚ ਵੀ ਸੀ, ਜਿਸ ਨੂੰ ਸਾਲ 2016 ਵਿੱਚ ਪੁਲਿਸ ਨੇ ਗੋਲੀਬਾਰੀ 'ਚ ਮਾਰ ਦਿੱਤਾ ਸੀ।
 

ਪੁਲਿਸ ਸੂਤਰਾਂ ਅਨੁਸਾਰ ਬੁੱਟਰ ਪੰਜਾਬ ਵਿੱਚ ਕੰਮ ਕਰ ਰਹੇ ਵੱਖ-ਵੱਖ ਗੈਂਗਸਟਰਾਂ ਨਾਲ ਸੰਪਰਕ ਵਿੱਚ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਨਾਲ ਸੂਬੇ 'ਚ ਵਾਪਰੇ ਕਈ ਅਣਸੁਲਝੇ ਮਾਮਲਿਆਂ 'ਚ ਅਹਿਮ ਸੁਰਾਗ ਮਿਲ ਸਕਦੇ ਹਨ।
 

ਪੁਲਿਸ ਸੁਪਰੀਡੈਂਟ ਹਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਪੁਲਿਸ ਬੁੱਟਰ ਦੀ ਭਾਲ ਕਰ ਰਹੀ ਹੈ ਪਰ ਉਸ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gangster Sukhpreet Singh Budha close aide Buttar arrested by Moga police