ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੈਂਗਸਟਰ ਸੁਖਪ੍ਰੀਤ ਸਿੰਘ ਨੂੰ ਮੋਹਾਲੀ ਅਦਾਲਤ ਨੇ 29 ਨਵੰਬਰ ਤੱਕ ਰੀਮਾਂਡ 'ਤੇ ਭੇਜਿਆ

ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ਼ ਬੁੱਢਾ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਮਗਰੋਂ ਉਸ ਦਾ ਮੋਹਾਲੀ ਦੇ ਸਰਕਾਰੀ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ ਹੈ। ਉਪਰੰਤ ਗੈਂਗਸਟਰ ਬੁੱਢਾ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਸ ਨੂੰ 29 ਨਵੰਬਰ ਤੱਕ ਰਿਮਾਂਡ ਉੱਤੇ ਭੇਜ ਦਿੱਤਾ ਹੈ। 

 

ਜਾਣਕਾਰੀ ਅਨੁਸਾਰੀ ਉਸ ਨੂੰ ਅਰਮੇਨੀਆ ਤੋਂ ਡਿਪੋਰਟ ਕੀਤਾ ਗਿਆ ਹੈ। ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਵਿਰੁਧ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ 15 ਅਪਰਾਧਿਕ ਕੇਸ ਚੱਲ ਰਹੇ ਹਨ। 


ਦੱਸਣਯੋਗ ਹੈ ਕਿ ਦਵਿੰਦਰ ਬੰਬੀਹਾ ਗਰੋਹ ਦਾ ਸਵੈ-ਘੋਸ਼ਿਤ ਮੁਖੀ ਬੁੱਢਾ ਕਤਲ, ਕਤਲ ਦੀ ਕੋਸ਼ਿਸ਼, ਜਬਰ ਜਨਾਹ, ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਆਦਿ ਦੇ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਕਾਨੂੰਨ ਦਾ ਸਾਹਮਣਾ ਕਰ ਰਿਹਾ ਸੀ, ਉਹ ਵੀ ਹਾਲ ਹੀ ਵਿਚ ਆਪਣੇ ਖਾਲਿਸਤਾਨ ਪੱਖੀ ਤੱਤਾਂ ਨਾਲ ਸੰਪਰਕਾਂ ਲਈ ਨੋਟਿਸ ਆਇਆ ਸੀ।


 
ਬੁੱਢਾ ਨੂੰ ਸਾਲ 2011 ਦੇ ਇੱਕ ਕਤਲ ਕੇਸ ਵਿੱਚ ਦੋਸ਼ੀ ਐਲਾਨਿਆ ਸੀ, ਪਰ ਉਹ 2016 ਵਿੱਚ ਪੈਰੋਲ ਤੋਂ ਛਾਲ ਮਾਰ ਗਿਆ ਸੀ ਅਤੇ ਉਸ ਨੂੰ ਭਗੌੜਾ ਗਰਦਾਨਿਆ ਗਿਆ ਸੀ। ਪੰਜਾਬ ਵਿੱਚ ਵੱਖ-ਵੱਖ ਅਪਰਾਧਿਕ, ਜਬਰ ਜਨਾਹ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਲਈ ਜ਼ਿੰਮੇਵਾਰ ਬੁੱਢਾ ਖ਼ਿਲਾਫ਼ ਵੀ ਹਰਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gangster Sukhpreet Singh Dhaliwal medical examination done at Mohali govt hospital