ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀਆਂ ਦੀਆਂ ਲੂੰਬੜ ਚਾਲਾਂ ਤੋਂ ਸਿੱਖ ਕੌਮ ਪੂਰੀ ਤਰ੍ਹਾਂ ਵਾਕਫ਼: ਸੁਖਜਿੰਦਰ ਰੰਧਾਵਾ

ਪੰਜਾਬ ਦੇ ਕੈਬਨਿਟ ਮੰਤਰੀ . ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਕੋਰ ਕਮੇਟੀ ਦੀ ਬਜਾਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਕੇਂਦਰੀ ਕੈਬਨਿਟ ਵਿੱਚੋਂ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਾਪਸ ਕਰਵਾਉਣ ਲਈ ਹੰਭਲਾ ਮਾਰਨ

 

ਬਰਗਾੜੀ ਮਾਮਲੇ ਸੀ.ਬੀ.ਆਈ. ਵੱਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਉਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਰਾਜਨੀਤੀ 'ਤੇ ਅਕਾਲੀ ਦਲ ਨੂੰ ਆੜੇ ਹੱਥੀ ਲੈਂਦਿਆਂ ਸੀਨੀਅਰ ਕਾਂਗਰਸੀ ਆਗੂ ਰੰਧਾਵਾ ਨੇ ਕਿਹਾ ਕਿ ਕਿ ਅਕਾਲੀ ਦਲ ਆਪਣਾ ਸਿਆਸੀ ਡਰਾਮਾ ਬੰਦ ਕਰ ਕੇ ਹਕੀਕੀ ਰੂਪ ਵਿੱਚ ਕਾਰਗਾਰ ਕਦਮ ਚੁੱਕੇ

 

ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਸੱਚੇ ਦਿਲੋਂ ਹੀ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਵਾਪਸ ਕਰਵਾਉਣ ਲਈ ਵਚਨਬੱਧ ਹਨ ਤਾਂ ਆਪਣੀ ਪਤਨੀ ਅਤੇ ਕੇਂਦਰੀ ਮੰਤਰੀ ਮੰਤਰੀ ਹਰਸਿਮਰਤ ਕੌਰ ਬਾਦਲ ਰਾਹੀਂ ਕੇਂਦਰ ਸਰਕਾਰ ਉਤੇ ਦਬਾਅ ਬਣਾਉਣ ਦੀ ਕਿਉਂ ਨਹੀਂ ਕੋਸ਼ਿਸ਼ ਕਰ ਰਹੇ ਹਨ

 

ਅਕਾਲੀ ਦਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੇ ਫੈਸਲੇ ਉਤੇ ਕਾਂਗਰਸੀ ਆਗੂ ਨੇ ਸੁਖਬੀਰ ਬਾਦਲ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਬਿਹਤਰ ਹੋਵੇਗਾ ਕਿ ਉਹ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੂੰ ਹੀ ਮਿਲ ਕੇ ਅਪੀਲ ਕਰਨ ਕਿਉਂਕਿ ਜਿਸ ਕੇਂਦਰੀ ਕੈਬਨਿਟ ਵਿੱਚ ਅਮਿਤ ਸ਼ਾਹ ਮੰਤਰੀ ਹਨ, ਉਸੇ ਵਿੱਚ ਹਰਮਿਸਰਤ ਬਾਦਲ ਉਸ ਦੀ ਕੁਲੀਗ ਮੰਤਰੀ ਹੈ


. ਰੰਧਾਵਾ ਨੇ ਕਿਹਾ ਕਿ ਜੇਕਰ ਫੇਰ ਵੀ ਅਕਾਲੀ ਦਲ ਦੀ ਕੇਂਦਰ ਸਰਕਾਰ ਵਿੱਚ ਸੁਣਵਾਈ ਨਹੀਂ ਹੁੰਦੀ ਤਾਂ ਹਰਸਿਮਰਤ ਕੌਰ ਬਾਦਲ ਤੋਂ ਅਸਤੀਫਾ ਦਿਵਾ ਕੇ ਕੇਂਦਰੀ ਸੱਤਾ ਚੋਂ ਬਾਹਰ ਹੋ ਜਾਣ ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦਾ ਇਤਿਹਾਸ ਰਿਹਾ ਹੈ ਕਿ ਉਸ ਨੇ ਪੰਜਾਬ ਅਤੇ ਸਿੱਖਾਂ ਦੇ ਮੁੱਦਿਆਂ ਨੂੰ ਤਿਲਾਂਜਲੀ ਦੇ ਕੇ ਹਮੇਸ਼ਾ ਹੀ ਭਾਜਪਾ ਦਾ ਪੱਖ ਪੂਰਿਆ ਹੈ ਅਤੇ ਇਸ ਮਾਮਲੇ ਵਿੱਚ ਵੀ ਅਕਾਲੀ ਦਲ ਤੋਂ ਕੋਈ ਆਸ ਨਹੀਂ ਕੀਤੀ ਜਾ ਸਕਦੀ

 

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਲੂੰਬੜ ਚਾਲਾਂ ਤੋਂ ਸਿੱਖ ਕੌਮ ਪੂਰੀ ਤਰ੍ਹਾਂ ਵਾਕਫ਼ ਹੈ ਅਤੇ ਇਸ ਵਾਰ ਵੀ ਉਹ ਅਕਾਲੀ ਦਲ ਦੇ ਫੋਕੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਉਨ੍ਹਾਂ ਵੱਲੋਂ ਵਹਾਏ ਜਾ ਰਹੇ ਮੱਗਰਮੱਛ ਦੇ ਹੂੰਝਆਂ ਦਾ ਕੋਈ ਅਸਰ ਨਹੀਂ ਹੋਣਾ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Get closure report of CBI rejected by Union Cabinet- Randhawa challenges Sukhbir