ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਹਸਪਤਾਲਾਂ 'ਚ ਮੁਫਤ ਕਰਵਾਓ ਮਲੇਰੀਏ ਤੇ ਡੇਂਗੂ ਦਾ ਟੈਸਟ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਕਲਿਆਣ ਭਵਨ ਮਲੇਰੀਏ ਤੇ ਡੇਂਗੂ ਦੇ ਖਾਤਮੇ ਲਈ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕਿਹਾ ਕਿ ਮਲੇਰੀਏ ਤੇ ਡੇਂਗੂ ਦੀ ਮਾਰ ਨੂੰ ਸੂਬੇ ਮੁਕੰਮਲ ਤੌਰ 'ਤੇ ਖਤਮ ਕਰਨ ਲਈ ਇਹ ਅਤੀ ਜ਼ਰੂਰੀ ਹੈ ਕਿ ਬੁਖਾਰ ਤੋਂ ਪੀੜਤ ਹਰ ਮਰੀਜ਼ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਆਪਣੇ ਖੂਨ ਦੇ ਨਮੂਨੇ ਦਾ ਟੈਸਟ ਮੁਫਤ ਕਰਵਾਉਣ ਤਾਂ ਜੋ ਹਰ ਸ਼ੱਕੀ ਮਾਮਲੇ ਦੀ ਪੁਸ਼ਟੀ ਕਰਕੇ ਸਮੇਂ 'ਤੇ ਇਲਾਜ ਸ਼ੁਰੂ ਕੀਤਾ ਜਾ ਸਕੇ


ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਡੇਂਗੂ ਤੇ ਮਲੇਰੀਆਂ ਦਾ ਖਾਤਮੇ ਲਈ ਇਹ ਵੀ ਲਾਜ਼ਮੀ ਹੈ ਕਿ ਪਿਛਲੇ ਸਾਲਾਂ ਪ੍ਰਭਾਵਿਤ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਸਿਹਤ ਤੇ ਸਥਾਨਕ ਸਰਕਾਰਾਂ ਦੀ ਸੰਯੁਕਤ ਟੀਮਾਂ ਤਾਲਮੇਲ ਨਾਲ ਇਲਾਕੇ ਦਾ ਮਾਈਕਰੋ-ਪਲਾਨ ਬਣਾ ਕੇ ਮਿਥੇ ਸਮੇਂ ' ਫਾਗਿੰਗ ਕਰਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕਰਨ।

 

ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਤੇ ਲੱਛਣਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਏ ਜਾਣ ਕਿ ਵਿਸ਼ੇਸ਼ ਤੌਰ 'ਤੇ ਮਾਨਸੂਨ ਵਿਚ ਬਿਮਾਰ ਵਿਅਕਤੀ ਆਪਣੇ ਖੂਨ ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਮਲੇਰੀਆ ਅਤੇ ਡੇਂਗੂ ਨਾਲ ਹੋਣ ਵਾਲੇ ਜਾਨੀ ਨੁਕਸਾਨ ਨੂੰ ਰੋਕਿਆ ਜਾ ਸਕੇ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Get Free to Punjabs Hospitals Malaria and Dengue Tests says bs sidhu