ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿ. ਗੁਰਬਚਨ ਸਿੰਘ ਵੱਲੋਂ ਅਸਤੀਫ਼ਾ

ਗਿਆਨੀ ਗੁਰਬਚਨ ਸਿੰਘ (ਖੱਬੇ) ਵੱਲੋਂ ਜੱਥੇਦਾਰ ਦੇ ਅਹੁਦੇ ਤੋਂ ਅਸਤੀਫ਼ੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ

ਸ੍ਰੀ ਅਕਾਲ ਤਖ਼ਤ ਸਹਿਬ ਜੀ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣੇ ਅਸਤੀਫ਼ੇ ਦਾ ਕਾਰਨ ਉਮਰ ਦਾ ਤਕਾਜ਼ਾ ਤੇ ਸਿਹਤ ਦਾ ਠੀਕ ਨਾ ਹੋਣਾ ਦੱਸਿਆ ਹੈ। ਪਰ ਇਹ ਤੱਥ ਹੁਣ ਜੱਗ ਜ਼ਾਹਿਰ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ `ਤੇ ਅਸਤੀਫ਼ਾ ਦੇਣ ਦਾ ਦਬਾਅ ਚੱਲਿਆ ਆ ਰਿਹਾ ਸੀ।


ਸਾਲ 2015 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਬਰਗਾੜੀ ਤੇ ਕੋਟਕਪੂਰਾ `ਚ ਪੁਲਿਸ ਗੋਲੀਬਾਰੀ ਦੌਰਾਨ ਹੋਈਆਂ ਮੌਤਾਂ ਲਈ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਵੱਲੋਂ ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਤਤਕਾਲੀਨ ਡੀਜੀਪੀ ਨੂੰ ਜਿ਼ੰਮੇਵਾਰ ਕਰਾਰ ਦਿੱਤੇ ਜਾਣ ਪਿੱਛੋਂ ਗਿਆਨੀ ਗੁਰਬਚਨ ਸਿੰਘ ਹੁਰਾਂ `ਤੇ ਵੀ ਉਂਗਲ ਉੱਠਣ ਲੱਗ ਪਈ ਸੀ। ਮਾਮਲਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫ਼ ਕਰਨ ਦਾ ਸੀ। ਡੇਰਾ ਮੁਖੀ ਨੂੰ ਮਾਫ਼ ਕਰਨ ਦਾ ਫ਼ੈਸਲਾ ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੁਝ ਹੀ ਦਿਨਾਂ ਪਿੱਛੋਂ ਵਾਪਸ ਲੈ ਲਿਆ ਗਿਆ ਸੀ ਪਰ ਤਦ ਤੱਕ ਬਹੁਤ ਦੇਰੀ ਹੋ ਗਈ ਸੀ।


ਪੰਥਕ ਹਲਕਿਆਂ ਤੇ ਸਿਆਸੀ ਪਾਰਟੀਆਂ ਵੱਲੋਂ ਵਾਰ-ਵਾਰ ਇਹੋ ਮੁੱਦਾ ਚੁੱਕਿਆ ਜਾ ਰਿਹਾ ਸੀ। ਹੋਰ ਤਾਂ ਹੋਰ ਸ੍ਰੀ ਸੁਖਦੇਵ ਸਿੰਘ ਢੀਂਡਸਾ ਜਿਹੇ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਵੀ ਗਿਆਨੀ ਗੁਰਬਚਨ ਸਿੰਘ ਦੀ ਭੂਮਿਕਾ `ਤੇ ਸੁਆਲ ਉਠਾ ਚੁੱਕੇ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Giani Gurbachan Singh resigns